ਡਾ. ਭੀਮ ਰਾਓ ਅੰਬੇਦਕਰ ਸਟੇਡੀਅਮ ਦੇ ਜਿੰਮ ਵਿੱਚ ਚੋਰੀ; ਲੋਕਾਂ ਵਿੱਚ ਰੋਸ
ਥਾਣਾ ਲਹਿਰਾਗਾਗਾ ਦੇ ਕੋਲ ਸਥਿਤ ਡਾ. ਭੀਮ ਰਾਓ ਅੰਬੇਦਕਰ ਸਟੇਡੀਅਮ ਦੇ ਜਿੰਮ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿੰਮ ਵਿੱਚ ਪਿਆ ਕਸਰਤ ਦਾ ਸਾਮਾਨ ਚੋਰੀ ਹੋ ਗਿਆ ਹੈ। ਲੋਕਾਂ ਵੱਲੋਂ ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ ਘਟਨਾ...
Advertisement
ਥਾਣਾ ਲਹਿਰਾਗਾਗਾ ਦੇ ਕੋਲ ਸਥਿਤ ਡਾ. ਭੀਮ ਰਾਓ ਅੰਬੇਦਕਰ ਸਟੇਡੀਅਮ ਦੇ ਜਿੰਮ ਵਿੱਚ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜਿੰਮ ਵਿੱਚ ਪਿਆ ਕਸਰਤ ਦਾ ਸਾਮਾਨ ਚੋਰੀ ਹੋ ਗਿਆ ਹੈ।
ਲੋਕਾਂ ਵੱਲੋਂ ਪੁਲੀਸ ਤੋਂ ਸਖ਼ਤ ਕਾਰਵਾਈ ਦੀ ਮੰਗ
Advertisement
ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਲਹਿਰਾ ਪੁਲੀਸ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦਿਆਂ ਚੋਰੀ ਕਰਨ ਵਾਲਿਆਂ ਦੀ ਜਲਦ ਪਛਾਣ ਕੀਤੀ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Advertisement
ਪੁਲੀਸ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ
ਪੁਲੀਸ ਨੇ ਦੱਸਿਆ ਕਿ ਇਸ ਏਰੀਏ ਦੇ ਸੀ.ਸੀ.ਟੀ.ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਚੋਰਾਂ ਅਤੇ ਸਾਮਾਨ ਨੂੰ ਬਰਾਮਦ ਕਰ ਲਿਆ ਜਾਵੇਗਾ।
Advertisement
×

