DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੁਰੂ ਤੇਗ ਬਹਾਦਰ ਦੀ ਸ਼ਹਾਦਤ ਦੀ ਕੋਈ ਮਿਸਾਲ ਨਹੀਂ: ਸੰਧਵਾਂ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੇ ਵਿਸ਼ਾਲ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਵਿਧਾਨ ਸਭਾ ਦੇ ਸਪੀਕਰ   

  • fb
  • twitter
  • whatsapp
  • whatsapp
featured-img featured-img
ਲੌਂਗੋਵਾਲ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦੇ ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।   
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ਦੀ ਲੜੀ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ 24 ਨਵੰਬਰ ਨੂੰ ਹੋ ਰਿਹਾ ਹੈ। ਸ੍ਰੀ ਸੰਧਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਲੌਂਗੋਵਾਲ ਵਿਖੇ ਲਗਾਏ ਅੱਖਾਂ ਦੇ ਵਿਸ਼ਾਲ ਕੈਂਪ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਸ੍ਰੀ ਸੰਧਵਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਵਿਲੱਖਣ ਸ਼ਹਾਦਤ ਦੀ ਕੋਈ ਮਿਸਾਲ ਨਹੀਂ ਹੈ। ਇਸ ਦੌਰਾਨ ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਵੱਲੋਂ ਸਪੀਕਰ ਸੰਧਵਾਂ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਕੈਂਪ ਦੇ ਪ੍ਰਬੰਧਕ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਕੈਂਪ ਵਿਚ 500 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ, ਜਿਸ ਵਿੱਚ 300 ਮਰੀਜ਼ਾਂ ਨੂੰ ਐਨਕਾਂ ਦਿੱਤੀਆਂ ਗਈਆਂ ਅਤੇ 100 ਦੇ ਕਰੀਬ ਮਰੀਜ਼ਾਂ ਦੀ ਅਪਰੇਸ਼ਨ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਕੈਂਪ ਕਰਨਲ ਨਿਤਿਨ ਭਾਟੀਆ ਮੈਮੋਰੀਅਲ ਟਰੱਸਟ ਕੈਨੇਡਾ ਵੱਲੋਂ ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈੱਲਫੇਅਰ ਸੁਸਾਇਟੀ, ਗੁਰਦੁਆਰਾ ਢਾਬ ਬਾਬਾ ਆਲਾ ਸਿੰਘ ਪ੍ਰਬੰਧਕ ਕਮੇਟੀ, ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਸੁਖਮਨੀ ਸੋਸਾਇਟੀ, ਉੱਨਤ ਭਾਰਤ ਅਭਿਆਨ ਸਲਾਇਟ, ਹਰੀਹਰ ਹਸਪਤਾਲ ਲੌਂਗੋਵਾਲ, ਬਰਾਸ਼ ਫਾਊਂਡੇਸ਼ਨ ਅਤੇ ਪਾਵਣ ਯੋਗ ਮੇਕ ਬੈਟਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਇਆ ਗਿਆ।

Advertisement
Advertisement
×