ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ: ਢੀਂਡਸਾ

ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ: ਢੀਂਡਸਾ

ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਲਹਿਰਾਗਾਗਾ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 2 ਜੁਲਾਈ

ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੇਂਦਰ ਤੇ ਸੂਬਾ ਸਰਕਾਰ ਹਰ ਖੇਤਰ ’ਚ ਅਸਫਲ ਸਾਬਤ ਹੋ ਰਹੀਆਂ ਹਨ ਜਦੋਂਕਿ ਕਰੋਨਾਵਾਇਰਸ ਨਾਮੀ ਮਹਾਂਮਾਰੀ ਦੇ ਦੌਰ ’ਚ ਸਰਕਾਰ ਦਾ ਫਰਜ ਲੋਕਾਂ ਨੂੰ ਰਾਹਤ ਦੇਣ ਦਾ ਹੁੰਦਾ ਹੈ ਪਰ ਦੋਨੇ ਸਰਕਾਰਾਂ ਹਰ ਤਰ੍ਹਾਂ ਦੇ ਟੈਕਸ, ਬਿਜਲੀ ਬਿਲ, ਬੱਸਾਂ ਦੇ ਕਿਰਾਏ ਵਧਾ ਕੇ ਲੋਕਾਂ ਸਿਰ ਬੋਝ ਪਾਉਣ ਦਾ ਕੰਮ ਕਰ ਰਹੀਆਂ ਹਨ ਜਦੋਂਕਿ ਲੋਕ ਕਰੋਨਾਵਾਇਰਸ ਕਰਕੇ ਮਾੜੀ ਆਰਥਿਕ ਹਾਲਤ ਦੇ ਸ਼ਿਕਾਰ ਹਨ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਂ ਦੀ ਕੋਈ ਚੀਜ਼ ਕਾਰਜਸ਼ੀਲ ਨਹੀਂ ਹੈ। ਇਸੇ ਕਰਕੇ ਹਰ ਚੀਜ਼ ’ਤੇ ਟੈਕਸ ਲਾਏ ਜਾ ਰਹੇ ਹਨ। ਉਨ੍ਹਾਂ ਮੋਦੀ ਤੇ ਕੈਪਟਨ ਸਰਕਾਰਾਂ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਨੇ ਐਕਸਾਈਜ ਤੇ ਸੂਬਾ ਸਰਕਾਰ ਨੇ ਵੈਟ ਵਧਾ ਕੇ ਲੋਕਾਂ ਸਿਰ ਮਹਿੰਗੇ ਡੀਜ਼ਲ-ਪੈਟਰੋਲ ਦਾ ਭਾਰ ਪਾ ਦਿੱਤਾ ਹੈ। ਉਨ੍ਹਾਂ ਪ੍ਰਾਈਵੇਟ ਸਕੂਲੀ ਵਿਦਿਆਰਥੀਆਂ ਦੀ ਫੀਸ ਬਾਰੇ ਆਏ ਹਾਈ ਕੋਰਟ ਦੇ ਫੈਸਲੇ ’ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਪੱਖ ਠੀਕ ਨਾ ਰੱਖਣ ਕਰਕੇ ਵਿਦਿਆਰਥੀਆਂ ਦੇ ਮਾਪਿਆਂ ’ਤੇ ਬੋਝ ਪਾਇਆ ਗਿਆ ਹੈ ਜਿਸ ਲਈ ਸਰਕਾਰ ਨੂੰ ਛੇਤੀ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਬਾਦਲਾਂ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਥਿਤੀ ਬਹੁਤ ਹਾਸੋਹੀਣੀ ਹੈ ਕਿਉਂਕਿ ਉਹ ਕੇਂਦਰ ’ਚ ਕੇਂਦਰ ਸਰਕਾਰ ਦੇ ਫੈਸਲੇ ਦੀ ਤਰਫਦਾਰੀ ਕਰਦੀ ਹੈ ਪਰ ਪੰਜਾਬ ਆ ਕੇ ਵਿਰੋਧ ਕਰਨ ਦੀ ਥਾਂ ਡਰਾਮੇਬਾਜ਼ੀ ਕਰਦੀ ਹੈ ਪਰ ਪੰਜਾਬ ਦੇ ਲੋਕ ਬਾਦਲਾਂ ਦੀ ਹਕੀਕਤ ਤੋਂ ਜਾਣੂ ਹੋ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿਹੜੇ ਲੋਕ ਉਨ੍ਹਾਂ ਨਾਲ ਖੜ੍ਹੇ ਸਨ,ਉੁਹ ਅੱਜ ਵੀ ਚਟਾਨ ਵਾਂਗ ਉਨ੍ਹਾਂ ਨਾਲ ਖੜ੍ਹੇ ਹਨ। ਸ੍ਰੀ ਢੀਂਡਸਾ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਵਾਲੇ ਆਗੂਆਂ ਨੂੰ ਇੱਕ ਪਲੇਟਫਾਰਮ ’ਤੇ ਇਕੱਠਾ ਕਰਕੇ ਛੇਤੀ ਹੀ ਪਾਰਟੀ ਦਾ ਗਠਨ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All