DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਲੰਡਰ ਲੈਣ ’ਚ ਕੋਈ ਦਿੱਕਤ ਨਹੀਂ ਆਵੇਗੀ: ਗੋਇਲ

ਕੈਬਨਿਟ ਮੰਤਰੀ ਨੇ ਗੈਸ ਏਜੰਸੀ ਦਾ ਦੌਰਾ ਕੀਤਾ; ਗੈਸ ਸਪਲਾਈ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
Advertisement

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਸਥਿਤ ਗੈਸ ਏਜੰਸੀ ਦਾ ਦੌਰਾ ਕਰਦਿਆਂ ਗੈਸ ਸਪਲਾਈ ਪ੍ਰਣਾਲੀ ਅਤੇ ਖ਼ਪਤਕਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਗੈਸ ਸਿਲੰਡਰਾਂ ਦੀ ਉਪਲੱਬਧਤਾ, ਸਟਾਕ ਦੀ ਸਥਿਤੀ, ਵੰਡ ਪ੍ਰਕਿਰਿਆ ਅਤੇ ਖ਼ਪਤਕਾਰਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਧਾਏ ਜਾਣ ਦੀ ਨਿਖੇਧੀ ਕੀਤੀ। ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੁਝਾਅ ਲਏ। ਲੋਕਾਂ ਨੇ ਗੈਸ ਸਪਲਾਈ ਨਾਲ ਸਬੰਧਤ ਕੁਝ ਮੁਸ਼ਕਲਾਂ ਵੀ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਇਨ੍ਹਾਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਸ੍ਰੀ ਗੋਇਲ ਨੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰਾਂ ਦੀ ਸਮੇਂ-ਸਿਰ ਡਿਲਿਵਰੀ ਅਤੇ ਪਾਰਦਰਸ਼ੀ ਵੰਡ ਪ੍ਰਣਾਲੀ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਸ ਸਪਲਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਫੌਰੀ ਨਿਬੇੜਾ ਕੀਤਾ ਜਾਵੇ।

Advertisement
Advertisement
×