ਪਨਸਪ ਨਾਲ ਮਿੱਲ ਦਾ ਤੀਹ ਸਾਲ ਪੁਰਾਣਾ ਕੇਸ ਨਿੱਬੜਿਆ
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਬਹੁਤ ਸਾਰੇ ਅਜਿਹੇ ਮਿੱਲਰ ਫ਼ਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਸ ਤਹਿਤ...
ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਬਹੁਤ ਸਾਰੇ ਅਜਿਹੇ ਮਿੱਲਰ ਫ਼ਾਇਦਾ ਉਠਾ ਰਹੇ ਹਨ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਸਨ। ਇਸ ਤਹਿਤ ਹੀ ਪਨਸਪ ਜ਼ਿਲ੍ਹਾ ਮੈਨੇਜਰ ਗੌਰਵ ਆਹਲੂਵਾਲੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਮੈਸ. ਜਗਦੰਬਾ ਰਾਈਸ ਮਿੱਲ, ਸੰਗਰੂਰ ਦੇ ਕੇਸ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਇਸ ਮਿੱਲ ਦੇ ਮਾਲਕਾਂ/ ਹਿੱਸੇਦਾਰਾਂ ਨੂੰ ਅੱਜ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਜ਼ਿਲ੍ਹਾ ਮੈਨੇਜਰ ਨੇ ਦੱਸਿਆ ਕਿ ਇਸ ਮਿੱਲ ਦਾ ਕੇਸ ਲਗਪਗ 30 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ। ਇਨ੍ਹਾਂ ਵੱਲੋਂ ਕੁੱਲ ਰਕਮ ਦੀ ਅਦਾਇਗੀ ਕੀਤੀ ਗਈ ਜਿਹੜੀ ਕਿ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ। ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਜਗਦੀਸ਼ ਰਾਏ ਬਾਂਸਲ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖ਼ੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋਈ ਹੈ। ਕੇਸ ਉਪਰ ਉਨ੍ਹਾਂ ਦਾ ਕਾਫ਼ੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ।

