1.4 ਕਿਲੋਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਸਮੇਤ ਤਿੰਨ ਗ੍ਰਿਫ਼ਤਾਰ

1.4 ਕਿਲੋਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਸਮੇਤ ਤਿੰਨ ਗ੍ਰਿਫ਼ਤਾਰ

ਸੰਗਰੂਰ ’ਚ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਜੁਲਾਈ

ਸੰਗਰੂਰ ਪੁਲੀਸ ਦੇ ਨਾਰਕੋਟਿਕ ਸੈੱਲ ਦੀ ਟੀਮ ਨੇ 1 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕਾਰ ’ਚ ਸਵਾਰ ਪਤੀ-ਪਤਨੀ ਸਮੇਤ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕਰ ਕੇ ਇਨ੍ਹਾਂ ਖ਼ਿਲਾਫ਼ ਐੱਨਡੀਪੀਐਸ ਐਕਟ ਤਹਿਤ ਥਾਣਾ ਭਵਾਨੀਗੜ੍ਹ ਵਿੱਚ ਕੇਸ ਦਰਜ ਕਰ ਲਿਆ ਹੈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਕੇਸ ਦਰਜ ਹਨ।

ਇੱਥੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਥਾਣੇਦਾਰ ਕਰਮਜੀਤ ਸਿੰਘ ਇੰਚਾਰਜ ਨਾਰਕੋਟਿਕ ਸੈਲ ਸੰਗਰੂਰ ਦੀ ਟੀਮ ਨੇ ਮੁਖਬਰੀ ਮਿਲਣ ਤੋਂ ਬਾਅਦ ਪਿੰਡ ਜੌਲੀਆਂ ਵਿੱਚ ਛਾਪੇ ਮਾਰ ਕੇ ਅਮਰੀਕ ਸਿੰਘ, ਉਸ ਦੀ ਪਤਨੀ ਹਰਪਾਲ ਕੌਰ ਅਤੇ ਸਰਬਜੀਤ ਸਿੰਘ ਉਰਫ਼ ਸਰਬਾ ਵਾਸੀਆਨ ਪਿੰਡ ਜੌਲੀਆਂ ਥਾਣਾ ਭਵਾਨੀਗੜ੍ਹ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 400 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਅਮਰੀਕ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਸੱਤ ਕੇਸ ਦਰਜ ਹਨ ਜਿਨ੍ਹਾਂ ’ਚੋ ਪੰਜ ਕੇਸ ਨਸ਼ਾ ਤਸਕਰੀ ਨਾਲ ਸਬੰਧਤ ਹਨ। ਹਰਪਾਲ ਕੌਰ ਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਅਤੇ ਸੰਗਰੂਰ ਵਿਖੇ ਨਸ਼ਾ ਤਸਕਰੀ ਦੇ ਦੋ ਕੇਸ ਦਰਜ ਹਨ ਜਦੋਂ ਕਿ ਸਰਬਜੀਤ ਸਿੰਘ ਉਰਫ਼ ਸਰਬਾ ਦੇ ਖ਼ਿਲਾਫ਼ ਆਬਕਾਰੀ ਐਕਟ ਤਹਿਤ ਥਾਣਾ ਸਦਰ ਪਟਿਆਲਾ ਵਿੱਚ ਕੇਸ ਦਰਜ ਹੈ।

ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ ਤਿੰਨ ਕਾਬੂ

ਲਹਿਰਾਗਾਗਾ (ਪੱਤਰ ਪ੍ਰੇਰਕ): ਪੁਲੀਸ ਨੇ ਮੁਖਬਰੀ ਦੇ ਆਧਾਰ ’ਚ 140 ਲਿਟਰ ਲਾਹਣ ਬਰਾਮਦ ਕੀਤੀ ਹੈ। ਐੱਸਐੱਚਓ ਸਦਰ ਸੁਰਿੰਦਰ ਭੱਲਾ ਨੇ ਦੱਸਿਆ ਕਿ ੍ਪੁਲੀਸ ਪਾਰਟੀ ਨੇ ਪਿੰਡ ਰਾਮਗੜ੍ਹ ਸੰਧੂਆਂ ਦੇ ਰਾਮ ਸਿੰਘ ਦੇ ਘਰ ਛਾਪਾ ਮਾਰ ਕੇ 100 ਲਿਟਰ ਲਾਹਣ ਬਰਾਮਦ ਕੀਤੀ ਅਤੇ ਮੁਲਜ਼ਮ ਖ਼ਿਲਾਫ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਕੇ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਹੈ। ਉੱਧਰ ਐੱਸਐੱਚਓ ਧਰਮਗੜ੍ਹ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਪਿੰਡ ਸਤੌਜ ਦੇ ਮੇਜਰ ਸਿੰਘ ਦੇ ਘਰ ਛਾਪਾ ਮਾਰ ਕੇ ਉੱਥੋਂ 40 ਲਿਟਰ ਲਾਹਣ ਅਤੇ ਸ਼ਰਾਬ ਕਸੀਦਣ ਵਾਲੀ ਲੋਹੇ ਦੀ ਢੋਲੀ ਬਰਾਮਦ ਕਰ ਕੇ ਉਸ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਅਤੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ। ਇਸੇ ਦੌਰਾਨ ਬੱਲਰਾਂ ਰੋਡ ’ਤੇ ਚੈਕਿੰਗ ਦੌਰਾਨ ਇੱਕ ਸ਼ੱਕੀ ਨੂੰ ਕਾਬੂ ਕੀਤਾ ਅਤੇ ਉਸ ਦੀ ਪਛਾਣ ਸੋਨੂੰ ਵਾਸੀ ਮੂਨਕ ਵਜੋੋਂ ਹੋਈ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮੌਕੇ ’ਤੇ ਗ੍ਰਿਫ਼ਤਾਰ ਕੀਤਾ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All