DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਤਲ ਦੇ ਦੋਸ਼ ਹੇਠ ਪਤਨੀ ਸਣੇ ਤਿੰਨ ਗ੍ਰਿਫ਼ਤਾਰ

ਪੁਲੀਸ ਵੱਲੋਂ ਕਤਲ ਦੀ ਗੁੱਥੀ ਸੁਲਝਾੳੁਣ ਦਾ ਦਾਅਵਾ

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਸੰਗਰੂਰ ਪੁਲੀਸ ਨੇ ਥਾਣਾ ਸਦਰ ਧੂਰੀ ਦੇ ਖੇਤਰ ਵਿੱਚ ਹੋਏ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ, ਉਸ ਦੇ ਪ੍ਰੇਮੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਤਲ ਨਾਜਾਇਜ਼ ਸਬੰਧਾਂ ਕਾਰਨ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕੀਤਾ ਗਿਆ ਸੀ। ਪ੍ਰੈੱਸ ਕਾਨਫਰੰਸ ਦੌਰਾਨ ਉਪ ਕਪਤਾਨ ਪੁਲੀਸ (ਡੀ) ਦਵਿੰਦਰ ਅੱਤਰੀ ਨੇ ਦੱਸਿਆ ਕਿ ਬੀਤੀ 8 ਮਈ ਨੂੰ ਪਿੰਡ ਮੀਮਸਾ ਦੇ ਰਹਿਣ ਵਾਲੇ ਜਗਤਾਰ ਸਿੰਘ (38) ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ 9 ਮਈ ਨੂੰ ਕਾਰਵਾਈ ਕੀਤੀ ਸੀ। ਮਾਮਲਾ ਸ਼ੱਕੀ ਲੱਗਣ ਕਰ ਕੇ ਐੱਸ ਪੀ (ਡੀ) ਦਵਿੰਦਰ ਅੱਤਰੀ ਅਤੇ ਡੀ ਐੱਸ ਪੀ ਧੂਰੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਥਾਣਾ ਸਦਰ ਧੂਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਕਰਨਵੀਰ ਸਿੰਘ ਸੰਧੂ ਨੇ ਟੈਕਨੀਕਲ ਅਤੇ ਮਨੁੱਖੀ ਸਰੋਤਾਂ ਰਾਹੀਂ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ।

ਤਫ਼ਤੀਸ਼ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਦੇ ਪਿੰਡ ਭੋਗੀਵਾਲ (ਮਾਲੇਰਕੋਟਲਾ) ਦੇ ਸੁਖਵੀਰ ਸਿੰਘ ਨਾਲ ਪ੍ਰੇਮ ਸਬੰਧ ਸਨ। ਜਗਤਾਰ ਸਿੰਘ ਇਸ ਰਿਸ਼ਤੇ ਵਿੱਚ ਰੋੜਾ ਬਣ ਰਿਹਾ ਸੀ, ਜਿਸ ਕਾਰਨ ਸੁਖਵੀਰ ਸਿੰਘ ਨੇ ਆਪਣੇ ਸਾਥੀ ਯਾਸੀਨ ਮੁਹੰਮਦ ਉਰਫ਼ ਜੱਸੀ ਨਾਲ ਮਿਲ ਕੇ ਪਿੰਡ ਮੀਮਸਾ ਦੇ ਖੇਤਾਂ ਵਿੱਚ ਬੰਦ ਪਏ ਇੱਕ ਪਿੱਗ ਫਾਰਮ ਵਿੱਚ ਜਗਤਾਰ ਸਿੰਘ ਦਾ ਕਤਲ ਕਰ ਦਿੱਤਾ।ਪੁਲੀਸ ਨੇ ਮ੍ਰਿਤਕ ਦੀ ਮਾਤਾ ਸੁਰਜੀਤ ਕੌਰ ਦੇ ਬਿਆਨਾਂ ’ਤੇ 4 ਜੂਨ ਨੂੰ ਕੇਸ ਦਰਜ ਕੀਤਾ ਅਤੇ ਮੁਲਜ਼ਮ ਸੁਖਵੀਰ ਸਿੰਘ ਅਤੇ ਯਾਸੀਨ ਮੁਹੰਮਦ ਅਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ।

Advertisement

Advertisement
Advertisement
×