ਸੰਦੌੜ (ਪੱਤਰ ਪ੍ਰੇਰਕ): ਸੰਦੌੜ ਪੁਲੀਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਇੱਕ ਔਰਤ ਸਣੇ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ ਵੱਖੋ ਵੱਖ ਮਾਮਲਿਆਂ ਵਿੱਚ ਪੁਲੀਸ ਨੇ ਨਸ਼ੀਲੀਆਂ ਗੋਲੀਆਂ, ਭੁੱਕੀ ਚੂਰਾ ਪੋਸਤ ਅਤੇ ਠੇਕਾ ਸਰਾਬ ਦੇਸ਼ੀ ਬਰਾਮਦ ਕਰਕੇ ਮੁਲਜ਼ਮਾਂ ਕੇਸ ਦਰਜ ਕੀਤੇ ਹਨ। ਥਾਣਾ ਸੰਦੌੜ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਖੁਰਦ ਨੇ ਦੱਸਿਆ ਕਿ ਪੁਲੀਸ ਨੇ ਗੁਪਤ ਇਤਲਾਹ ਮਨਪ੍ਰੀਤ ਕੌਰ ਵਾਸੀ ਹਕੀਮਪੁਰ ਖਟੜਾ ਨੂੰ ਕਾਬੂ ਕਰਕੇ ਉਸ ਕੋਲੋਂ ਲਗਪਗ 1000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਦੂਜੇ ਮਾਮਲੇ ਵਿੱਚ ਪਿੰਡ ਸੰਦੌੜ ਨੇੜੇ ਨਾਕਾਬੰਦੀ ਦੌਰਾਨ ਰਵਿੰਦਰ ਸਿੰਘ ਰਵੀ ਵਾਸੀ ਝਨੇਰ ਕੋਲੋਂ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਕੁਲਦੀਪ ਸਿੰਘ ਲੱਖੀ ਵਾਸੀ ਮੋਹਲ ਗੁਆਰਾ ਕੋਲੋਂ ਦੇਸੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਹਨ।