ਨਸ਼ੇ ਦੀਆਂ ਗੋਲੀਆਂ ਸਣੇ ਤਿੰਨ ਕਾਬੂ
ਥਾਣਾ ਸਿਟੀ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ 140 ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਿਟੀ ਪੁਲੀਸ ਦੇ ਐੱਸਐੱਚਓ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਖਬਰੀ ਮਿਲਣ ’ਤੇ ਸਤਪਾਲ ਸਿੰਘ ਵਾਸੀ ਖਾਈ ਤੇ ਸਨੀ ਕੁਮਾਰ ਉਰਫ ਮੰਗਲ ਵਾਸੀ...
Advertisement
ਥਾਣਾ ਸਿਟੀ ਦੀ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ 140 ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਿਟੀ ਪੁਲੀਸ ਦੇ ਐੱਸਐੱਚਓ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਖਬਰੀ ਮਿਲਣ ’ਤੇ ਸਤਪਾਲ ਸਿੰਘ ਵਾਸੀ ਖਾਈ ਤੇ ਸਨੀ ਕੁਮਾਰ ਉਰਫ ਮੰਗਲ ਵਾਸੀ ਲਹਿਰਾਗਾਗਾ ਅਤੇ ਲਵਦੀਪ ਸਿੰਘ ਵਾਸੀ ਲਹਿਰਾਗਾਗਾ ਨੂੰ 140 ਨਸ਼ਿਆਂ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement