ਤਿੰਨ ਰੋਜ਼ਾ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਸ਼ੁਰੂ
ਲੜਕੀਆਂ ਵਿੱਚ ਫਿਜ਼ੀਕਲ ਕਾਲਜ ਮਸਤੂਆਣਾ ਅਤੇ ਲੜਕਿਆਂ ਵਿੱਚ ਯੂਨੀਵਰਸਿਟੀ ਕਾਲਜ ਢਿੱਲਵਾਂ ਨੇ ਮਾਰੀ ਬਾਜ਼ੀ
Advertisement
ਅਕਾਲ ਕਾਲਜ ਆਫ਼ ਫ਼ਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿੱਚ ਤਿੰਨ ਰੋਜ਼ਾ ਅੰਤਰ ਕਾਲਜ ਬਾਸਕਟਬਾਲ ਟੂਰਨਾਮੈਂਟ ਅਬਜ਼ਰਵਰ ਡਾ. ਪ੍ਰਿੰਸਪ੍ਰੀਤ ਸਿੰਘ ਘੁੰਮਣ ਦੀ ਨਿਗਰਾਨੀ ਹੇਠ ਸ਼ੁਰੂ ਹੋਇਆ। ਇਸ ਬਾਸਕਿਟਬਾਲ ਟੂਰਨਾਮੈਂਟ ਵਿੱਚ ਵੱਖ-ਵੱਖ ਕਾਲਜਾਂ ਦੀਆਂ ਲੜਕਿਆਂ ਦੀਆਂ 10 ਅਤੇ ਲੜਕੀਆਂ ਦੀਆਂ 8 ਟੀਮਾਂ ਨੇ ਭਾਗ ਲਿਆ। ਇਸ ਟੂਰਨਾਮੈਂਟ ਦਾ ਉਦਘਾਟਨ ਇੰਟਰਨੈਸ਼ਨਲ ਬਾਸਕਿਟਬਾਲ ਖਿਡਾਰੀ ਡੀਐੱਸਪੀ ਕਮਲਜੀਤ ਸਿੰਘ ਬਰਨਾਲਾ ਨੇ ਕੀਤਾ, ਜਦੋਂ ਕਿ ਪ੍ਰਧਾਨਗੀ ਪੰਜਾਬ ਮਾਸਟਰ ਅਥਲੈਟਿਕ ਐਸੋਸੀਏਸ਼ਨ ਦੇ ਜਨਰਲ ਸੈਕਟਰੀ ਕੈਪਟਨ ਡਾਕਟਰ ਭਪਿੰਦਰ ਸਿੰਘ ਪੂਨੀਆ ਨੇ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਇੰਟਰਨੈਸ਼ਨਲ ਵਾਲੀਬਾਲ ਖਿਡਾਰੀ ਗੁਰਜੰਟ ਸਿੰਘ ਦੁੱਗਾਂ, ਸਾਈ ਸੈਂਟਰ ਦੇ ਸਾਬਕਾ ਨਿਰਦੇਸ਼ਕ ਮਨਜੀਤ ਸਿੰਘ ਬਾਲੀਆ, ਡਾਕਟਰ ਜਤਿੰਦਰ ਦੇਵ ਸਿੰਘ, ਡਾਕਟਰ ਰਜਿੰਦਰ ਸਿੰਘ ਬਾਜਵਾ, ਪ੍ਰਿੰਸੀਪਲ ਵਿਜੇ ਪਲਾਹਾ ਅਤੇ ਹੋਰ ਸ਼ਖਸ਼ੀਅਤਾਂ ਸ਼ਾਮਿਲ ਹੋਈਆਂ। ਲੜਕੀਆਂ ਦੇ ਹੋਏ ਮੁਕਾਬਲਿਆਂ ਦੌਰਾਨ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀਆਂ ਲੜਕੀਆਂ ਨੇ ਗੌਰਮੈਂਟ ਰਜਿੰਦਰ ਕਾਲਜ ਬਠਿੰਡਾ ਨੂੰ 29 -5 ਨਾਲ ਹਰਾਇਆ। ਇਸੇ ਤਰ੍ਹਾਂ ਐੱਮਐੱਮ ਮੋਦੀ ਕਾਲਜ ਪਟਿਆਲਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੂੰ 30-22 ਦੇ ਫਰਕ ਨਾਲ ਹਰਾਇਆ। ਸਰਕਾਰੀ ਕਾਲਜ ਮਲੇਰਕੋਟਲਾ ਨੇ ਪਬਲਿਕ ਕਾਲਜ ਸਮਾਣਾ ਨੂੰ 16-0 ਨਾਲ ਅਤੇ ਗੌਰਮੈਂਟ ਕਾਲਜ ਰੋਪੜ ਨੇ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਨੂੰ 4-2 ਦੇ ਫਰਕ ਨਾਲ ਹਰਾਇਆ। ਇਸੇ ਤਰ੍ਹਾਂ ਲੜਕਿਆਂ ਦੇ ਹੋਏ ਬਾਸਕਿਟਬਾਲ ਮੁਕਾਬਲਿਆਂ ਦੌਰਾਨ ਯੂਨੀਵਰਸਿਟੀ ਕਾਲਜ ਢਿੱਲਵਾਂ ਨੇ ਬਾਬਾ ਫਰੀਦ ਕਾਲਜ ਨੂੰ 64-48 ਦੇ ਫਰਕ ਨਾਲ ਹਰਾਇਆ। ਜਦੋਂ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਟੀਮ ਨੇ ਰਜਿੰਦਰਾ ਕਾਲਜ ਬਠਿੰਡਾ ਨੂੰ 53-25 ਦੇ ਫਰਕ ਨਾਲ ਹਰਾਇਆ। ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਡਾਕਟਰ ਰਣਧੀਰ ਸ਼ਰਮਾ ਅਤੇ ਡਾਕਟਰ ਸੋਹਣਦੀਪ ਸਿੰਘ ਜੁਗਨੂੰ ਵੱਲੋਂ ਬਾਖੂਬੀ ਨਿਭਾਈ ਗਈ।
Advertisement
Advertisement