ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ
ਗੁਰੂ ਨਾਨਕ ਦੇਵ ਦੇ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਕਥਾ ਸਮਾਗਮ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਵਿੱਚ ਗੁਰਦੁਆਰਾ ਪ੍ਰਬੰਧਕ ਤਾਲਮੇਲ ਕਮੇਟੀ ਵੱਲੋਂ ਕਰਵਾਇਆ ਗਿਆ। ਤਾਲਮੇਲ ਕਮੇਟੀ ਦੇ ਮੁਖੀ ਜਸਵਿੰਦਰ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਪ੍ਰੀਤ ਜਨਰਲ ਸਕੱਤਰ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਰਾਜਵਿੰਦਰ ਸਿੰਘ ਲੱਕੀ, ਜਸਵੀਰ ਸਿੰਘ ਪਿੰਕਾ ਦੀ ਦੇਖ ਰੇਖ ਹੇਠ ਹੋਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਪ੍ਰਸਿੱਧ ਕਥਾ ਵਾਚਕ ਭਾਈ ਮਨਦੀਪ ਸਿੰਘ ਮੁਰੀਦ ਨੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਮੀਤ ਸਿੰਘ ਸਾਹਨੀ ਦੇ ਸਟੇਜ ਸੰਚਾਲਨ ਅਧੀਨ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ- ਪੁਰਬ ਪ੍ਰਸੰਗ ਕਥਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਤੋਂ ਬਰਾਤ ਰੂਪ ਵਿੱਚ ਪ੍ਰਭਾਤ ਫੇਰੀ ਸਜਾਈ ਗਈ। ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ ਵੱਲੋਂ ਅਰਦਾਸ ਕੀਤੀ ਗਈ। ਸਟਾਲਾਂ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਪ੍ਰਬੰਧਕਾਂ ਵੱਲੋਂ ਜਗਤਾਰ ਸਿੰਘ, ਭਾਈ ਮਨਦੀਪ ਸਿੰਘ ਮੁਰੀਦ ਤੇ ਦਲਵੀਰ ਸਿੰਘ ਬਾਬਾ ਆਦਿ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਕੌੜਿਆਂ, ਦੁੱਧ ਅਤੇ ਮਿਠਿਆਈਆਂ ਦੇ ਲੰਗਰ ਲਗਾਏ ਗਏ।