ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਦੋ ਧਿਰਾਂ ਦੀ ਲੜਾਈ ’ਚ ਤਿੰਨ ਜ਼ਖ਼ਮੀ

ਪੱਤਰ ਪ੍ਰੇਰਕ ਲਹਿਰਾਗਾਗਾ, 2 ਜੁਲਾਈ ਨੇੜਲੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਚ ਦੋ ਧਿਰਾਂ ਦੀ ਨਿੱਜੀ ਰੰਜ਼ਿਸ਼ ਕਰਕੇ ਤਿੰਨ ਵਿਅਕਤੀਆਂ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਧਿਰ ਦਰਸ਼ਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਗੋਬਿੰਦਪੁਰਾ...
Advertisement

ਪੱਤਰ ਪ੍ਰੇਰਕ

ਲਹਿਰਾਗਾਗਾ, 2 ਜੁਲਾਈ

Advertisement

ਨੇੜਲੇ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਚ ਦੋ ਧਿਰਾਂ ਦੀ ਨਿੱਜੀ ਰੰਜ਼ਿਸ਼ ਕਰਕੇ ਤਿੰਨ ਵਿਅਕਤੀਆਂ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਧਿਰ ਦਰਸ਼ਨ ਸਿੰਘ ਪੁੱਤਰ ਚਾਨਣ ਸਿੰਘ ਵਾਸੀ ਗੋਬਿੰਦਪੁਰਾ ਜਵਾਹਰਵਾਲਾ ਥਾਣਾ ਲਹਿਰਾਗਾਗਾ ਨੇ ਸਦਰ ਪੁਲੀਸ ਨੂੰ ਸ਼ਿਕਾਇਤ ਕੀਤੀ ਕਿ ਗੁਰਚਰਨ ਸਿੰਘ ਪੁੱਤਰ ਚਾਨਣ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੋਬਿੰਦਪੁਰਾ ਜਵਾਹਰਵਾਲਾ ਥਾਣਾ ਲਹਿਰਾਗਾਗਾ ਨੇ ਖੇਤ ਦੀ ਪਹੀ ਕੋਲ ਖੜ੍ਹੇ ਦਰਸ਼ਨ ਸਿੰਘ ਅਤੇ ਉਸ ਦੇ ਲੜਕੇ ਜਗਤਾਰ ਸਿੰਘ ਅਤੇ ਉਸ ਦੇ ਭਤੀਜੇ ਅਵਤਾਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਦਰਸ਼ਨ ਸਿੰਘ ਅਤੇ ਉਸ ਦੇ ਪੁੱਤਰ ਅਤੇ ਭਤੀਜੇ ਦੇ ਕਾਫੀ ਸੱਟਾਂ ਲੱਗੀਆਂ। ਐੱਸਐੱਚਓ ਕਰਮਜੀਤ ਸਿੰਘ ਨੇ ਕਿਹਾ ਕਿ ਦਰਸ਼ਨ ਸਿੰਘ ਦੇ ਬਿਆਨ ’ਤੇ ਵੱਖ ਵੱਖ ਧਾਰਾਵਾਂ ਅਧੀਨ ਕੇਸ ਰਜਿਸਟਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Advertisement