ਪੱਤਰ ਪ੍ਰੇਰਕ
ਲਹਿਰਾਗਾਗਾ, 17 ਅਕਤੂਬਰ
ਥਾਣਾ ਸਦਰ ਪੁਲੀਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਐੱਸਐੱਚਓ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਛੋਟਾ ਸਿੰਘ ਵਾਸੀ ਫਤਿਹਗੜ੍ਹ ਨੇ ਬਿਆਨ ਦਰਜ ਕਰਵਾਇਆ ਕਿ ਉਸ ਦਾ ਜ਼ਮੀਨੀ ਝਗੜਾ ਕੋਰਟ ਵਿੱਚ ਚੱਲਦਾ ਹੈ। ਉਸ ਨੇ ਦੋਸ਼ ਲਾਇਆ ਕਿ ਉਹ ਸ਼ਾਮ ਸਮੇਂ ਆਪਣੇ ਮੋਟਰਸਾਈਕਲ ’ਕੇ ਖੇਤ ਜਾ ਰਿਹਾ ਸੀ ਕਿ ਮੁਲਜ਼ਮਾਂ ਸੁਖਦੇਵ ਸਿੰਘ, ਸਤਿਗੁਰ ਸਿੰਘ ਤੇ ਮਲਕੀਤ ਸਿੰਘ ਵਾਸੀਆਨ ਫਤਿਹਗੜ੍ਹ ਖਿਲਾਫ਼ ਨੇ ਉਸਨੂੰ ਘੇਰਕੇ ਕੁੱਟਮਾਰ ਕੀਤੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਮੈਡੀਕਲ ਅਧਿਕਾਰੀ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਸਨੂੰ ਸੁਨਾਮ ਰੈਫ਼ਰ ਕਰ ਦਿੱਤਾ।