ਵੇਰਕਾ ਮਿਲਕ ਪਲਾਂਟ ਤੋਂ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ
ਪੰਜਾਬ ਵਿੱਚ ਹੜ੍ਹਾਂ ਕਾਰਨ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਹੈ ਅਤੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅਜਿਹੀ ਸਥਿਤੀ ਵਿਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਮਿਲਕਫੈਡ ਪੰਜਾਬ ਵਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। ਇਸ ਕੜੀ ਦੇ ਤਹਿਤ ਹੀ ਅੱਜ ਵੇਰਕਾ ਮਿਲਕ ਪਲਾਂਟ ਸੰਗਰੂਰ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਭੇਜੇ ਗਏ ਜਿਨ੍ਹਾਂ ਨੂੰ ਚੇਅਰਮੈਨ ਮਿਲਕਫੈੱਡ ਪੰਜਾਬ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਜਿਹੜੇ ਖੇਤਰਾਂ ਵਿੱਚ ਹੜ੍ਹ ਆਏ ਹੋਏ ਹਨ, ਉਥੇ ਮਿਲਕਫੈਡ ਪੰਜਾਬ ਅਧੀਨ ਆਉਦੇਂ ਵੱਖ-ਵੱਖ ਵੇਰਕਾ ਮਿਲਕ ਪਲਾਂਟਾਂ ਵੱਲੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਤਾਂਕਿ ਇਸ ਦੁੱਖ ਦੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਸਕੇ। ਇਸ ਮੌਕੇ ਬਲਜੀਤ ਕੌਰ ਚੇਅਰਪਰਸਨ ਵੇਰਕਾ ਮਿਲਕ ਪਲਾਂਟ ਸੰਗਰੂਰ, ਸਮੂਹ ਬੋਰਡ ਆਫ ਡਾਇਰੈਕਟਰਜ਼, ਹਰਜਿੰਦਰ ਸਿੰਘ ਜਨਰਲ ਮੈਨਜਰ, ਮਿਲਕਫੈਡ ਪੰਜਾਬ ਦੇ ਨੁਮਾਇੰਦੇ ਸੁਰਜੀਤ ਸਿੰਘ ਭਦੌੜ, ਜਨਰਲ ਮੈਨੇਜਰ ਕੈਟਲਫੀਡ ਪਲਾਂਟ ਖੰਨਾ, ਅਨਿਮੇਸ਼ ਪ੍ਰਮਾਣਿਕ ਜਨਰਲ ਮੈਨੇਜਰ ਵੇਰਕਾ ਮਿਲਕ ਪਲਾਂਟ ਪਟਿਆਲਾ, ਪਰਦੀਪ ਮਲੋਹਤਰਾ ਤੇ ਸੁਖਚੈਨ ਸਿੰਘ ਆਦਿ ਹਾਜ਼ਰ ਸਨ।