ਟੌਲ ਪਲਾਜ਼ਾ ਵਰਕਰਾਂ ਵੱਲੋਂ ਕੰਪਨੀ ਖ਼ਿਲਾਫ਼ ਮੁਜ਼ਾਹਰਾ

ਟੌਲ ਪਲਾਜ਼ਾ ਵਰਕਰਾਂ ਵੱਲੋਂ ਕੰਪਨੀ ਖ਼ਿਲਾਫ਼ ਮੁਜ਼ਾਹਰਾ

ਕੰਪਨੀ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਟੌਲ ਪਲਾਜ਼ਾ ਮਾਝੀ ਦੇ ਵਰਕਰ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 16 ਸਤੰਬਰ

ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਸਥਿਤ ਟੌਲ ਪਲਾਜ਼ਾ ਮਾਝੀ ਦੇ ਵਰਕਰਾਂ ਨੇ ਕੰਪਨੀ ਦੀਆਂ ਕਥਿਤ ਧੱਕੇਸ਼ਾਹੀਆਂ ਖ਼ਿਲਾਫ਼ ਅੱਜ ਦੂਜੇ ਦਿਨ ਵੀ  ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮਾਲਵਾ ਜ਼ੋਨ ਵਿੱਚ ਪੈਂਦੇ ਟੌਲ ਪਲਾਜ਼ਿਆਂ ਦੇ ਵਰਕਰ ਵੀ ਸ਼ਾਮਲ ਹੋਏ। 

ਇਸ ਮੌਕੇ ਵਰਕਰਾਂ ਨੇ ਦੱਸਿਆ ਕਿ ਟੌਲ ਪਲਾਜ਼ਾ ਕੰਪਨੀ ਟੀਸੀਆਈਐੱਲ ਦੀ ਮੈਨੇਜਮੈਂਟ ਕਿਰਤ ਕਾਨੂੰਨਾਂ ਦੀਆਂ ਧੱਜੀਆਂ ਉਡਾ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਲੰਬੇ ਸਮੇਂ ਤੋਂ ਵਰਕਰਾਂ ਦੇ ਲੱਖਾਂ ਰੁਪਏ ਬਕਾਏ ਦੀ ਅਦਾਇਗੀ ਨਹੀਂ ਕੀਤੀ ਗਈ, ਪਿਛਲੇ ਦੋ ਮਹੀਨਿਆਂ ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ, ਬਕਾਏ ਮੰਗਣ ਵਾਲੇ ਵਰਕਰਾਂ ਨੂੰ ਜਬਰੀ ਨੌਕਰੀਓਂ ਹਟਾਉਣ ਦੇ ਫਰਮਾਨ ਜਾਰੀ ਕਰ ਦਿੱਤੇ ਗਏ। ਇਸ ਮੌਕੇ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਮੀਤ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕਿਹਾ ਕਿ ਜੇ ਟੌਲ ਪਲਾਜ਼ਾ ਕੰਪਨੀ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਜੀਦਾ ਨਾ ਹੋਈ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਇਸ ਮੌਕੇ ਮਾਝੀ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ, ਕਾਲਾਝਾੜ ਟੋਲ ਪਲਾਜ਼ਾ ਵਰਕਰਜ ਯੂਨੀਅਨ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਭੱਟੀ, ਅਮਨ ਸ਼ਰਮਾ, ਮਨਪ੍ਰੀਤ ਸਿੰਘ, ਸਤਗੁਰ ਸਿੰਘ, ਮਨਪ੍ਰੀਤ ਸਿੰਘ ਚਹਿਲ ਟੋਲ, ਛਿੰਦਾ ਸਿੰਘ, ਪ੍ਰਦੀਪ ਸਿੰਘ, ਗੁਰਦੀਪ ਸਿੰਘ, ਹਰਮਨਜੀਤ ਸਿੰਘ ਚਹਿਲ ਟੋਲ ਪਲਾਜ਼ਾ, ਹਰਦੀਪ ਸਿੰਘ ਸਤਨਾਮ ਸਿੰਘ, ਤਰੁਣ ਕੁਮਾਰ, ਸੁਨੀਲ ਕੁਮਾਰ, ਕੁਲਦੀਪ ਸਿੰਘ, ਗੁਰਮੀਤ ਸਿੰਘ ਕਾਲਾਝਾੜ, ਗੁਰਵਿੰਦਰ ਸਿੰਘ, ਜਗਤਾਰ ਸਿੰਘ ਅਤੇ ਜਸਵੰਤ ਸਿੰਘ ਹਾਜ਼ਰ ਸਨ। 

ਦੂਜੇ ਪਾਸੇ ਮੈਨੇਜਮੈਂਟ ਦੇ ਨੁਮਾਇੰਦੇ ਨੇ ਦੱਸਿਆ ਕਿ ਕੰਪਨੀ ਵੱਲੋਂ ਕਾਨੂੰਨ ਅਨੁਸਾਰ ਹੀ ਵਰਕਰਾਂ ਨਾਲ ਵਰਤਾਓ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All