ਹਰਦੀਪ ਸਿੰਘ ਸੋਢੀ
ਧੂਰੀ, 19 ਜੂਨ
ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹੋਰ ਮੰਗਾਂ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੌਲ ਪਲਾਜ਼ਾ ਕੋਲ ਲੱਗਾ ਰਾਮ ਸਿੰਘ ਕੱਕੜਵਾਲ ਤੇ ਦਰਸ਼ਨ ਸਿੰਘ ਕਿਲ੍ਹਾ ਹਕੀਮਾਂ ਦੀ ਅਗਵਾਈ ਵਿੱਚ ਧਰਨਾ 261ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ। ਉਨ੍ਹਾਂ ਕਿਹਾ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਗੱਲ ਕਹਿਕੇ ਕਿਸਾਨਾਂ ਨੂੰ ਹੋਰ ਉਕਸਾ ਰਹੇ ਹਨ। ਉਨ੍ਹਾਂ ਕਿਹਾ ਕੇਂਦਰ ਸਰਕਾਰ ਨੂੰ ਇਹ ਖੇਤੀ ਕਾਨੂੰਨ ਰੱਦ ਹੀ ਕਰਨੇ ਪੈਣੇ ਹਨ। ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਗੁਰੀ ਮਾਨ ਧੂਰੀ, ਬਲਵਿੰਦਰ ਸਿੰਘ ਪੇਧਨੀ, ਚਮਕੌਰ ਸਿੰਘ ਹਥਨ, ਕੁਲਵਿੰਦਰ ਕੌਰ, ਮਹਿੰਦਰ ਸਿੰਘ ਲੱਡਾ ਤੇ ਸਤਨਾਮ ਕੌਰ ਹਾਜ਼ਰ ਸਨ।