ਨਿਜੀ ਪੱਤਰ ਪ੍ਰੇਰਕ
ਸੰਗਰੂਰ, 15 ਜੁਲਾਈ
ਮਰਹੂਮ ਪੰਜਾਬੀ ਲੋਕ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਗੀਤ ‘ਐੱਸ.ਵਾਈ.ਐਲ.’ ਅਤੇ ਲੋਕ ਗਾਇਕ ਕੰਵਰ ਗਰੇਵਾਲ ਦੇ ਗੀਤ ‘ਰਿਹਾਈ’ ਬੰਦ ਕਰਨ ਵਿਰੁੱਧ ਯੂਥ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਤੁਰੰਤ ਗੀਤਾਂ ਨੂੰ ਚਾਲੂ ਕਰਨ ਦੀ ਮੰਗ ਕੀਤੀ ਗਈ। ਯੂਥ ਅਕਾਲੀ ਦਲ ਵੱਲੋਂ ਇਸ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕੇਂਦਰ ਸਰਕਾਰ ਦੇ ਪੰਜਾਬੀ ਗੀਤਾਂ ਉੱਪਰ ਰੋਕ ਲਾਉਣ ਦੀ ਨਿਖੇਧੀ ਕੀਤੀ।