26 ਦੀ ਕਿਸਾਨ ਪਰੇਡ ਸਬੰਧੀ ਟਰੈਕਟਰ ਰੈਲੀ

ਨੌਜਵਾਨ ਮੁੰਡੇ-ਕੁੜੀਆਂ ਨੂੰ ਕਿਸਾਨ ਸੰਘਰਸ਼ ’ਚ ਸ਼ਾਮਲ ਹੋਣ ਲਈ ਕੀਤਾ ਜਾ ਰਿਹੈ ਲਾਮਬੰਦ

26 ਦੀ ਕਿਸਾਨ ਪਰੇਡ ਸਬੰਧੀ ਟਰੈਕਟਰ ਰੈਲੀ

ਪਿੰਡ ਖਨਾਲ ਕਲਾਂ ’ਚ ਰੈਲੀ ਕੱਢਦੇ ਹੋਏ ਸਾਬਕਾ ਫੌਜੀ, ਨੌਜਵਾਨ ਤੇ ਕਿਸਾਨ।

ਰਣਜੀਤ ਸਿੰਘ ਸ਼ੀਤਲ

ਦਿੜ੍ਹਬਾ ਮੰਡੀ, 17 ਜਨਵਰੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਦਿੱਲੀ ਵਿੱਚ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਲਈ ਅੱਜ ਐਕਸ ਆਰਮੀ ਖਨਾਲਕਲਾਂ ਦੀ ਅਗਵਾਈ ਵਿੱਚ ਪਿੰਡ ਖਨਾਲਕਲਾਂ ਦੇ ਨੌਜਵਾਨਾਂ ਵੱਲੋਂ ਵਿਸ਼ਾਲ ਟਰੈਕਟਰ ਰੈਲੀ ਕੀਤੀ ਗਈ। ਇਹ ਰੈਲੀ ਪਿੰਡ ਖਨਾਲਕਲਾਂ ਤੋਂ ਵਾਇਆ ਗੁੱਜਰਾਂ, ਸੂਲਰ ਘਰਾਟ ਹੋ ਕੇ ਮੁੜ ਖਨਾਲਕਲਾਂ ਵਿੱਚ ਪੁੱਜੀ। ਇਸ ਮੌਕੇ ਐਕਸ ਆਰਮੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬੰਟੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਟਰੈਕਟਰ ਰੈਲੀ ਲਈ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਇਸ ਦੌਰਾਨ ਪਿੰਡ ਖਨਾਲਕਲਾਂ ਦੇ ਮੁੰਡੇ ਕੁੜੀਆਂ ਨੇ ਕਰਾਸ ਕੰਟਰੀ ਵੀ ਲਗਾਈ ਅਤੇ ਰੈਲੀ ਵਿੱਚ 400 ਮੋਟਰ ਸਾਈਕਲ ਅਤੇ 100 ਤੋਂ ਵੱਧ ਟਰੈਕਟਰ 150 ਤੋਂ ਵੱਧ ਗੱਡੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਂਦਰ ਦੀ ਗੂੰਗੀ ਸਰਕਾਰ ਨੂੰ ਜਗਾਉਣ ਲਈ ਹੀ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਰੋਸ ਰੈਲੀ ਸਬੰਧੀ ਰਿਹਰਸਲ ਕੀਤੀ ਹੈ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਨਾ ਕਰੇ। ਉਨ੍ਹਾਂ ਨੌਜਵਾਨਾਂ ਅਤੇ ਲੜਕੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤਾਂ ਕਿ ਕਿਸਾਨ ਅੰਦੋਲਨ ਨੂੰ ਕਾਮਯਾਬ ਬਣਾਇਆ ਜਾ ਸਕੇ। ਇਸ ਮੌਕੇ ਗੁਰਪ੍ਰੀਤ ਸਿੰਘ ਬੰਟੀ, ਕੈਪਟਨ ਗੁਲਾਬ ਸਿੰਘ ਤੂਰਬੰਨਜਾਰਾ, ਸਤਨਾਮ ਸਿੰਘ ਮਝੈਲ, ਪਿੰਡ ਦੀ ਸਰਪੰਚ ਗੁਰਸ਼ਰਨ ਕੌਰ ਮਝੈਲ, ਸੋਨੀ ਬਾਬਾ ਕਬਾਡ, ਗੋਲਡੀ, ਜੱਗੀ ਫੌਜੀ ਆਦਿ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨ ਤੇ ਔਰਤਾਂ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All