ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਜੂਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਤੋਂ ਪਾਰਲੀਮੈਂਟ ਦੀ ਜ਼ਿਮਨੀ ਚੋਣ ਜਿੱਤਣ ਦੀ ਖੁਸ਼ੀ ਵਿੱਚ ਨਜ਼ਦੀਕ ਪਿੰਡ ਮੰਗਵਾਲ ਵਿੱਚ ਡਾ. ਸੁਰਿੰਦਰਪਾਲ ਸਿੰਘ ਸੋਨਾ ,ਹਰਪ੍ਰੀਤ ਸਿੰਘ ਹਰੀ, ਜਸਵੀਰ ਸਿੰਘ ਹਨੀ ,ਰਾਹੁਲ ਸ਼ਰਮਾ, ਲਾਡੀ ਮਾਨ ,ਯੂਥ ਵਿੰਗ ਮੰਗਵਾਲ ਦੇ ਨੌਜਵਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਪਿੰਡ ਦੇ ਵਿੱਚ ਰੈਲੀ ਦੌਰਾਨ ਵੱਖ-ਵੱਖ ਥਾਵਾਂ ’ਤੇ ਲੱਡੂ ਵੰਡੇ ਗਏ, ਜਸ਼ਨ ਮਨਾਏ ਗਏ ਅਤੇ ਸੰਗਤਾਂ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।
ਮਾਨ ਦੀ ਸਿਹਤਯਾਬੀ ਲਈ ਪਾਠ ਦੇ ਭੋਗ ਪਾਏ
ਧੂਰੀ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਅਤੇ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਅਤੇ ਤੰਦਰੁਸਤੀ ਲਈ ਪਿੰਡ ਕਾਲਾਬੂਲਾ ਦੇ ਗੁਰਦੁਆਰਾ ਸਾਹਿਬ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਕਾਲਾਬੂਲਾ ਨੇ ਮਾਨ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸੇ ਤਰ੍ਹਾਂ ਪਿੰਡ ਧੰਦੀਵਾਲ ਵਿੱਚ ਨੌਜਵਾਨ ਆਗੂ ਗੁਰਿੰਦਰ ਸਿੰਘ ਧੰਦੀਵਾਲ ਅਤੇ ਜਸਵੀਰ ਸਿੰਘ ਧੰਦੀਵਾਲ ਦੀ ਅਗਵਾਈ ਵਿੱਚ ਸਿਮਰਨਜੀਤ ਸਿੰਘ ਮਾਨ ਦੇ ਮੈਂਬਰ ਪਾਰਲੀਮੈਂਟ ਬਨਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਬੰਸ ਸਿੰਘ ਸਲੇਮਪੁਰ ਨੇ ਖੁਸ਼ੀ ਸਾਂਝੀ ਕੀਤੀ।