ਦਿੱਲੀ-ਲੁਧਿਆਣਾ ਮਾਰਗ ’ਤੇ ਟਰੈਕਟਰਾਂ ਦੀਆਂ ਵਹੀਰਾਂ

ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ; ਪਿੰਡਾਂ ਵਿੱਚ ਗੂੰਜਣ ਲੱਗੇ ‘ਮੋਦੀ ਸਰਕਾਰ ਮੁਰਦਾਬਾਦ’ ਦੇ ਨਾਅਰੇ

ਦਿੱਲੀ-ਲੁਧਿਆਣਾ ਮਾਰਗ ’ਤੇ ਟਰੈਕਟਰਾਂ ਦੀਆਂ ਵਹੀਰਾਂ

ਅਮਰਗੜ੍ਹ ਤੋਂ ਦਿੱਲੀ ਦੀ ਟਰੈਕਟਰ ਪਰੇਡ ਵਿੱਚ ਭਾਗ ਲੈਣ ਲਈ ਜਾਣ ਤੋਂ ਪਹਿਲਾਂ ਇਕੱਠੇ ਹੋਏ ਕਿਸਾਨ।

ਰਣਜੀਤ ਸਿੰਘ ਸ਼ੀਤਲ

ਦਿੜ੍ਹਬਾ ਮੰਡੀ, 24 ਜਨਵਰੀ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 26 ਜਨਵਰੀ ਨੂੰ ਦਿੱਲੀ ਵਿੱਚ ਕੀਤੀ ਜਾ ਰਹੀ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਕਿਸਾਨ ਟਰੈਕਟਰਾਂ ਰਾਹੀਂ ਦਿਨ ਰਾਤ ਵਾਇਆ ਦਿੜ੍ਹਬਾ ਹੋ ਕੇ ਦਿੱਲੀ-ਲੁਧਿਆਣਾ ਕੌਮੀ ਮਾਰਗ ’ਤੇ ਕਿਸਾਨੀ ਝੰਡੇ ਲਗਾਏ ਟਰੈਕਟਰਾਂ ਦੀਆਂ ਲੰਮੀਆਂ ਲਾਈਨਾਂ ਦੇਖਣ ਨੂੰ ਮਿਲ ਰਹੀਆਂ ਹਨ ਤੇ ਦਿੱਲੀ ਜਾਣ ਵਾਲੇ ਟਰੈਕਟਰਾਂ ਕਾਰਨ ਕੌਮੀ ਮਾਰਗ ’ਤੇ ਟਰੈਫਿਕ ਏਨੀ ਹੈ ਕਿ ਸੜਕ ਪਾਰ ਕਰਨੀ ਮੁਸ਼ਕਲ ਹੈ ਕਿਉਂਕਿ ਟਰੈਕਟਰਾਂ ਦੀ ਲੰਮੀ ਲਾਈਨ ਟੁੱਟਦੀ ਹੀ ਨਹੀਂ।

ਅਮਰਗੜ੍ਹ (ਰਾਜਿੰਦਰ ਜੈਦਕਾ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਦਾ ਜੱਥਾ ਟਰੈਕਟਰ ਰੈਲੀ ਵਿੱਚ ਭਾਗ ਲੈਣ ਲਈ ਦਾਣਾ ਮੰਡੀ ਅਮਰਗੜ੍ਹ ਤੋਂ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਅਮਰਗੜ੍ਹ, ਅਮ੍ਰਿਤਾਪਲ ਸਿੰਘ ਅਲੀਪੁਰ, ਗੁਰਦੀਪ ਦੀਪੂ, ਗੁਰਿੰਦਰ ਸਿੰਘ, ਗਗਨਦੀਪ ਸਿੰਘ, ਸਤਪਾਲ ਬਾਵਾ ਆਦਿ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕਾਲੇ ਕਾਨੂੰਨ ਰੱਦ ਨਾ ਕਰਨ ਕਾਰਨ ਕਿਸਾਨ ਯੂਨੀਅਨਾਂ ਵੱਲੋਂ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦੇ ਕੀਤੇ ਫੈਸਲੇ ਅਨੁਸਾਰ ਪਿੰਡਾਂ ਦੇ 500 ਤੋਂ ਵੱਧ ਟਰੈਕਟਰ ਦਿੱਲੀ ਲਈ ਰਵਾਨਾ ਹੋਏ ਹਨ। ਅੱਜ ਵੀ ਉਗਰਾਹਾਂ ਦੇ ਵਰਕਰ ਦਿੱਲੀ ਨੂੰ ਆਪਣੇ ਟਰੈਕਟਰ ਲੈ ਕੇ ਦਿੱਲੀ ਜਾ ਰਹੇ ਹਨ।

ਕੁੱਪ ਕਲਾਂ (ਕੁਲਵਿੰਦਰ ਸਿੰਘ ਗਿੱਲ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਹਿਮਦਗੜ੍ਹ ਦੇ ਪ੍ਰਧਾਨ ਸ਼ੋਰ ਸਿੰਘ ਮੁਹਾਲੀ, ਗੁਰਮੇਲ ਸਿੰਘ, ਹਰਜਿੰਦਰ ਸਿੰਘ ਅਮਰਜੀਤ ਸਿੰਘ ਧਲੇਰ ਤੇ ਰਸਪਿੰਦਰ ਸਿੰਘ ਅਕਬਰਪੁਰ ਛੰਨਾ ਨੇ ਦੱਸਿਆ ਕਿ 26 ਜਨਵਰੀ ਨੂੰ ਦਿੱਲੀ ਵਿੱਚ ਕੇਂਦਰੀ ਹਕੂਮਤ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਟਰੈਕਟਰ ਮਾਰਚ ਲਈ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਕਰੀਬ ਪੰਜਾਹ ਟਰੈਕਟਰਾਂ-ਟਰਾਲੀਆਂ ਦਾ ਕਾਫਲਾ ਰਵਾਨਾ ਹੋਇਆ ਜਿਸ ’ਚ ਬੌੜਹਾਈ ਕਲਾ, ਬੇਗੋਵਾਲ, ਕੁੱਪ ਕਲਾ, ਰਛੀਨ, ਭੋਗੀਵਾਲ, ਸਰੌਦ, ਰੋਹੀੜਾ, ਮਡਿਆਲਾ, ਚੁਪਕਾ, ਕੰਗਣਵਾਲ, ਨਾਰੋਮਾਜਰਾ, ਮਤੋਈ, ਦੁੱਲਮਾ, ਫਲੋਡ ਕਲਾ, ਫਲੋਡ ਖੁਰਦ, ਕੁੱਪ ਖੁਰਦ, ਮਹੋਲੀ ਕਲਾਂ, ਮਹੋਲੀ ਖੁਰਦ, ਦਹਿਲੀਜ ਕਲਾ, ਦਹਿਲੀਜ ਖੁਰਦ, ਮਹੇਰਨਾ ਕਲਾ, ਮਹੇਰਨਾ ਖੁਰਦ ਪਿੰਡਾਂ ਦੇ ਇਕਾਈ ਪ੍ਰਧਾਨ, ਮੈਂਬਰ ਤੇ ਕਿਸਾਨ ਸ਼ਾਮਲ ਹਨ। ਇਸ ਮੌਕੇ ਮੋਦੀ ਸਰਕਾਰ ਮੁਰਦਾਬਾਦ, ਕਾਲੇ ਕਾਨੂੰਨ ਵਾਪਸ ਲਵੋ, ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।

ਧੂਰੀ (ਹਰਦੀਪ ਸਿੰਘ ਸੋਢੀ) ਅੱਜ ਪਿੰਡ ਪਲਾਸੌਰ ਤੋਂ ਕਿਸਾਨ 100 ਟਰੈਕਟਰਾਂ ਦਾ ਕਾਫਲਾ ਲੈ ਕੇ 26 ਜਨਵਰੀ ਨੂੰ ਦਿੱਲੀ ਵਿੱਚ ਹੋਣ ਵਾਲੀ ਕਿਸਾਨ ਟਰੈਕਟਰ ਪਰੇਡ ’ਚ ਸ਼ਾਮਲ ਹੋਣ ਲਈ ਰਵਾਨਾ ਹੋਏ।

ਸੰਦੌੜ (ਮੁਕੰਦ ਸਿੰਘ ਚੀਮਾ) ਦਿੱਲੀ ’ਚ 26 ਜਨਵਰੀ ਨੂੰ ਟਰੈਕਟਰ ਪਰੇਡ ਨੂੰ ਲੈ ਕੇ ਇਲਾਕੇ ਵਿਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਅੱਜ ਟਰੈਕਟਰਾਂ ਸਮੇਤ ਦਿੱਲੀ ਨੂੰ ਕੂਚ ਕਰ ਦਿੱਤਾ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਸੰਦੌੜ, ਰਛੀਨ, ਸੇਰਗੜ੍ਹ ਚੀਮਾ, ਖੁਰਦ, ਮਹੋਲੀ, ਕਾਸਾਪੁਰ ਆਦਿ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ ਦਿੱਲੀ ਲਈ ਰਵਾਨਾ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All