ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਟਰੇਡ ਯੂਨੀਅਨਾਂ ਵੱਲੋਂ ਦੇਸ਼ ਵਿਆਪੀ ਹੜਤਾਲ ਲਈ ਲਾਮਬੰਦੀ

ਪਰਮਜੀਤ ਸਿੰਘ ਕੁਠਾਲਾ ਮਾਲੇਰਕੋਟਲਾ, 29 ਜੂਨ ਇੱਥੇ ਟਰੇਡ ਯੂਨੀਅਨ ਕੌਂਸਲ (ਏਟਕ) ਮਾਲੇਰਕੋਟਲਾ ਅਤੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮਾਲੇਰਕੋਟਲਾ ਦੇ ਆਗੂਆਂ ਦੀ ਕਾਮਰੇਡ ਪ੍ਰੀਤਮ ਸਿੰਘ ਨਿਆਮਤਪੁਰ ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ...
Advertisement

ਪਰਮਜੀਤ ਸਿੰਘ ਕੁਠਾਲਾ

ਮਾਲੇਰਕੋਟਲਾ, 29 ਜੂਨ

Advertisement

ਇੱਥੇ ਟਰੇਡ ਯੂਨੀਅਨ ਕੌਂਸਲ (ਏਟਕ) ਮਾਲੇਰਕੋਟਲਾ ਅਤੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਮਾਲੇਰਕੋਟਲਾ ਦੇ ਆਗੂਆਂ ਦੀ ਕਾਮਰੇਡ ਪ੍ਰੀਤਮ ਸਿੰਘ ਨਿਆਮਤਪੁਰ ਸੂਬਾ ਪ੍ਰਧਾਨ ਪੰਜਾਬ ਖੇਤ ਮਜ਼ਦੂਰ ਸਭਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਕੌਮੀ ਸਕੱਤਰੇਤ ਮੈਂਬਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਸਮੁੱਚੀ ਮਿਹਨਤਕਸ਼ ਜਮਾਤ ਦੇ ਵਿਰੁੱਧ ਨੀਤੀਆਂ ਲਾਗੂ ਕਰਕੇ ਫਿਰਕਾਪ੍ਰਸਤੀ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਕੇਂਦਰੀ ਮੋਦੀ ਸਰਕਾਰ ਵਿਰੁੱਧ ਦੇਸ਼ ਦੀਆਂ 10 ਟਰੇਡ ਯੂਨੀਅਨਾਂ 9 ਜੁਲਾਈ ਨੂੰ ਪੂਰੇ ਹਿੰਦੁਸਤਾਨ ਅੰਦਰ ਹੜਤਾਲ ਕਰਕੇ ਜਬਰਦਸਤ ਰੋਸ਼ ਪ੍ਰਦਰਸ਼ਨ ਕਰਨਗੀਆਂ।

ਉਨ੍ਹਾਂ ਸਮੂਹ ਟਰੇਡ ਯੂਨੀਅਨ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 9 ਜੁਲਾਈ ਦੀ ਹੜਤਾਲ ਨੂੰ ਸਫਲ ਬਨਾਉਣ ਲਈ ਦਿਨ-ਰਾਤ ਇੱਕ ਕਰ ਦੇਣ। ਉਨ੍ਹਾਂ 21 ਸਤੰਬਰ ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿਖੇ ਹੋ ਰਹੇ ਸੀਪੀਆਈ ਦੇ ਮਹਾਂ ਸੰਮੇਲਨ ਨੂੰ ਕਾਮਯਾਬ ਕਰਨ ਲਈ ਵੀ ਟਰੇਡ ਯੂਨੀਅਨ ਵਰਕਰਾਂ ਤੋਂ ਭਰਵੇਂ ਸਹਿਯੋਗ ਦੀ ਮੰਗ ਕੀਤੀ।

ਇਸ ਤੋਂ ਪਹਿਲਾਂ ਮੀਟਿੰਗ ਨੂੰ ਸਬੋਧਨ ਕਰਦਿਆਂ ਕਾਮਰੇਡ ਭਰਪੂਰ ਸਿੰਘ ਬੂਲਾਪੁਰ ਜ਼ਿਲ੍ਹਾ ਸਕੱਤਰ ਸੀਪੀਆਈ ਮਾਲੇਰਕੋਟਲਾ ਨੇ ਕਿਹਾ ਕਿ 9 ਜੁਲਾਈ ਦੀ ਹੜਤਾਲ ਨੂੰ ਕਾਮਯਾਬ ਬਣਾਉਣ ਲਈ 3-4 ਜੁਲਾਈ ਨੂੰ ਸਾਰੀਆਂ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਸਾਂਝੀ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਨੂੰ ਸੁਖਦੇਵ ਸ਼ਰਮਾ ਜ਼ਿਲ੍ਹਾ ਸਕੱਤਰ ਸੀਪੀਆਈ ਸੰਗਰੂਰ, ਸਾਥੀ ਮੁਹੰਮਦ ਖਲੀਲ ਏਟਕ ਆਗੂ, ਸਾਥੀ ਰਣਜੀਤ ਸਿੰਘ ਰਾਣਵਾਂ, ਰਾਜਵੰਤ ਸਿੰਘ, ਗੁਰਜੰਟ ਸਿੰਘ, ਨਰਿੰਦਰ ਕੁਮਾਰ, ਪਿਆਰਾ ਲਾਲ, ਦਨੇਸ ਭਾਰਦਵਾਜ ਅਤੇ ਸੁਰਿੰਦਰ ਭੈਣੀ ਨੇ ਸੰਬੋਧਨ ਕੀਤਾ। ਮੀਟਿੰਗ ਦੌਰਾਨ ਪਿਛਲੇ ਦਿਨੀਂ ਵਿਛੜ ਗਏ ਟਰੇਡ ਯੂਨੀਅਨ ਆਗੂ ਕਾ. ਸੁਤੰਤਰ ਕੁਮਾਰ ਨਵਾਂ ਸ਼ਹਿਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸੀਪੀਆਈ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਕਾ. ਧਾਲੀਵਾਲ ਨੂੰ ਚੰਡੀਗੜ੍ਹ ਸਮੇਲਨ ਲਈ 40 ਹਜ਼ਾਰ ਰੁਪਏ ਦੀ ਸਹਾਇਤਾ ਵੀ ਦਿੱਤੀ ਗਈ।

Advertisement