ਵਪਾਰੀਆਂ ਨੂੰ ਘਬਰਾਉਣ ਦੀ ਲੋੜ ਨਹੀਂ: ਵਿਧਾਇਕ ਗੋਇਲ : The Tribune India

ਵਪਾਰੀਆਂ ਨੂੰ ਘਬਰਾਉਣ ਦੀ ਲੋੜ ਨਹੀਂ: ਵਿਧਾਇਕ ਗੋਇਲ

ਵਪਾਰੀਆਂ ਨੂੰ ਘਬਰਾਉਣ ਦੀ ਲੋੜ ਨਹੀਂ: ਵਿਧਾਇਕ ਗੋਇਲ

ਅਗਵਾਕਾਰਾਂ ਤੋਂ ਛੁਡਵਾਏ ਵਪਾਰੀ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬਰਿੰਦਰ ਗੋਇਲ।

ਹਰਜੀਤ ਸਿੰਘ

ਖਨੌਰੀ, 7 ਦਸੰਬਰ

ਬੀਤੇ ਦਿਨੀਂ ਸ਼ਹਿਰ ਦੇ ਇਕ ਸੀਮਿੰਟ ਵਪਾਰੀ ਨੂੰ ਅਗਵਾ ਕਰਕੇ ਇਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਅਗਵਾਕਾਰਾਂ ਤੋਂ ਛਡਵਾਏ ਵਪਾਰੀ ਦਾ ਹਾਲ ਪੁੱਛਣ ਅਤੇ ਹੌਸਲਾ ਦੇਣ ਲਈ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵਪਾਰੀ ਦੇ ਘਰ ਪਹੁੰਚੇ। ਇਸ ਮੌਕੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਕੱਲ੍ਹ ਕੁਝ ਵਿਅਕਤੀਆਂ ਨੇ ਖਨੌਰੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲੀਸ ਨੇ ਮੁਸਤੈਦੀ ਦਿਖਾਉਂਦੇ ਹੋਏ ਟੀਮ ਵਰਕ ਨਾਲ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਬਹਾਦਰੀ ਨਾਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੀੜਤ ਵਪਾਰੀ ਨੂੰ ਅਗਵਾਕਾਰਾਂ ਦੇ ਚੁੰਗਲ ਤੋਂ ਛੁਡਵਾਇਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿੱਚ ਕਿਸੇ ਵੀ ਵਪਾਰੀ ਜਾ ਆਮ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ, ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਮਾੜੇ ਅਨਸਰਾਂ ਨੂੰ ਕਦੇ ਵੀ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮਨੋਜ ਗੋਰਸੀ ਡੀਐਸਪੀ ਮੂਨਕ, ਸੌਰਭ ਸਭਰਵਾਲ ਐਸਐਚਓ ਖਨੌਰੀ, ਰਾਕੇਸ਼ ਲਹਿਰਾ, ਤਰਸੇਮ ਸਿੰਗਲਾ, ਜ਼ੋਰਾ ਸਿੰਘ ਉੱਪਲ ਟਰੱਕ ਯੂਨੀਅਨ ਪ੍ਰਧਾਨ, ਸੀਤਾ ਪੰਡਿਤ ਮੀਤ ਪ੍ਰਧਾਨ ਟਰੱਕ ਯੂਨੀਅਨ, ਸੁਰਿੰਦਰ ਕਾਂਸਲ, ਬੀਰਭਾਨ ਕਾਂਸਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All