ਲਹਿਰਾਗਾਗਾ: ਇੱਥੇ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲੇਹਲ ਖੁਦਰ ਵਿਖੇ ਵਿਦਿਆਰਥੀਆਂ ਨੂੰ ਰਵਾਇਤੀ ਲੋਕ ਖੇਡਾ ਖਿਡਾਈਆਂ ਗਈਆਂ। ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ ਨੇ ਕਿਹਾ ਕਿ ਲੋਕ ਖੇਡਾਂ ਵਿਰਸੇ ਦਾ ਇੱਕ ਅੰਗ ਹਨ ਅਤੇ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ। ਕਾਲਜ ਪ੍ਰਿੰਸੀਪਲ ਡਾ. ਸੀਮਾ ਗਰਗ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਕੋਟਲਾ ਛਪਾਕੀ, ਗੁੱਲੀ ਡੰਡਾ, ਪੀਚੋ ਡਿਕਰੀ, ਗੀਟੇ, ਬੰਟੇ, ਰੱਸੀ ਟੱਪਣਾ, ਕਲੀ ਜੋਟਾ, ਖੇਡਾਂ ਖੇਡੀਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਉਨ੍ਹਾਂ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਉਪਰਾਲੇ ਕਰਨ ਦਾ ਫੈਸਲਾ ਕੀਤਾ। -ਪੱਤਰ ਪ੍ਰੇਰਕ