ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵ-ਨਿਯੁਕਤ ਪਟਵਾਰੀਆਂ ਦਾ ਟਰੇਨਿੰਗ ਕੈਂਪ

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਵ-ਨਿਯੁਕਤ 14 ਪਟਵਾਰੀਆਂ ਲਈ ਅੱਜ ਵਿਸ਼ੇਸ਼ ਟਰੇਨਿੰਗ ਕੈਂਪ ਲਾਇਆ ਗਿਆ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਨਵ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀ ਪੱਧਰ ਦੇ ਕਰਮਚਾਰੀ ਜਨਤਾ ਨਾਲ ਸਿੱਧੇ ਤੌਰ ’ਤੇ ਜੁੜੇ...
Advertisement

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਨਵ-ਨਿਯੁਕਤ 14 ਪਟਵਾਰੀਆਂ ਲਈ ਅੱਜ ਵਿਸ਼ੇਸ਼ ਟਰੇਨਿੰਗ ਕੈਂਪ ਲਾਇਆ ਗਿਆ। ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਨੇ ਨਵ ਨਿਯੁਕਤ ਪਟਵਾਰੀਆਂ ਨੂੰ ਵਧਾਈ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀ ਪੱਧਰ ਦੇ ਕਰਮਚਾਰੀ ਜਨਤਾ ਨਾਲ ਸਿੱਧੇ ਤੌਰ ’ਤੇ ਜੁੜੇ ਹੁੰਦੇ ਹਨ। ਇਸ ਲਈ ਉਨ੍ਹਾਂ ਦੀ ਕੰਮ ਕਰਨ ਦੀ ਸੁਚੱਜੀ ਪ੍ਰਣਾਲੀ ਹੀ ਨਾਗਰਿਕਾਂ ਵਿੱਚ ਸਰਕਾਰੀ ਪ੍ਰਣਾਲੀ ’ਤੇ ਭਰੋਸੇ ਨੂੰ ਹੋਰ ਮਜ਼ਬੂਤ ਕਰ ਸਕਦੀ ਹੈ। ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੀ ਆਈਟੀ ਸ਼ਾਖਾ ਵੱਲੋਂ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਟਰੇਨਿੰਗ ਦੌਰਾਨ ਈ-ਸੇਵਾ ਪੋਰਟਲ ’ਤੇ ਆਨ-ਬੋਰਡ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Advertisement
Advertisement