ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਪਰੈਲ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸੰਗਰੂਰ ਵਿੱਚ ਵੱਖ-ਵੱਖ ਚੋਣ ਗਤੀਵਿਧੀਆਂ ਉੱਤੇ ਤਿੱਖੀ ਨਜ਼ਰ ਰੱਖਣ ਲਈ ਤਾਇਨਾਤ ਕੀਤੀਆਂ ਟੀਮਾਂ ਲਈ ਸਿਖਲਾਈ ਪ੍ਰੋਗਰਾਮ ਕੀਤਾ ਗਿਆ। ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਡੀ. ਸੀ. ਐਫ. ਏ. ਅਸ਼ਵਨੀ ਜਿੰਦਲ ਨੇ ਫਲਾਇੰਗ ਸਕੂਐਡ ਟੀਮਾਂ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਵੀਡੀਓ ਸਰਵੇਲੈਂਸ ਟੀਮਾਂ ਨੂੰ ਆਦਰਸ਼ ਚੋਣ ਜ਼ਾਬਤੇ ਅਤੇ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜਾਬਤੇ ਤਹਿਤ ਪਹਿਲਾਂ ਤੋਂ ਹੀ ਫਲਾਇੰਗ ਸਕੁਐਡ ਟੀਮਾਂ ਅਤੇ ਵੀਡੀਓ ਸਰਵੇਲੈਂਸ ਟੀਮਾਂ ਲੋਕ ਸਭਾ ਹਲਕਾ-12 ਸੰਗਰੂਰ ਅਧੀਨ ਆਉਂਦੇ 9 ਵਿਧਾਨ ਸਭਾ ਸੈਗਮੈਂਟ ਵਿੱਚ ਸਿਆਸੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖ ਰਹੀਆਂ ਹਨ ਅਤੇ 7 ਮਈ ਨੂੰ ਲੋਕ ਸਭਾ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਸਟੈਟਿਕ ਸਰਵੇਲੈਂਸ ਟੀਮਾਂ ਵੀ ਕੰਮ ਆਰੰਭ ਕਰ ਦੇਣਗੀਆਂ। ਉਨ੍ਹਾਂ ਵੱਲੋਂ ਅੱਜ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਸਮੂਹ ਟੀਮਾਂ ਦੇ ਮੈਂਬਰਾਂ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਕੀਤੇ ਜਾਣ ਵਾਲੇ ਚੋਣ ਖਰਚਿਆਂ ਦਾ ਹਿਸਾਬ ਕਿਤਾਬ ਰੱਖਣ ਦੇ ਨੁਕਤਿਆਂ ਬਾਰੇ ਜਾਣੂ ਕਰਵਾਇਆ।