615 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ

615 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 30 ਅਕਤੂਬਰ

ਜ਼ਿਲ੍ਹਾ ਪੁਲੀਸ ਮੁਖੀ ਵਿਵੇਕ ਸ਼ੀਲ ਸੋਨੀ ਵੱਲੋਂ ਜ਼ਿਲ੍ਹੇ ’ਚ 615 ਪੁਲੀਸ ਮੁਲਾਜ਼ਮਾਂ ਦੀਆਂ ਵੱਖ-ਵੱਖ ਪੁਲੀਸ ਥਾਣਿਆਂ ’ਚ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲੀਸ ਪੰਜਾਬ ਵੱਲੋਂ ਪੰਜਾਬ ਪੁਲੀਸ ਦੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਬਣਾਈ ਗਈ ਪਾਲਿਸੀ ਅਨੁਸਾਰ ਸਾਲ 2008 ਤੋਂ ਬਾਅਦ ਪੁਲੀਸ ਵਿਭਾਗ ਵਿੱਚ ਭਰਤੀ ਹੋਏ ਪੁਲੀਸ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਤਾਇਨਾਤ ਕੀਤਾ ਜਾਣਾ ਹੈ। ਇਸਤੋਂ ਇਲਾਵਾ ਪੰਜਾਬ ਸਰਕਾਰ, ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਪੱਤਰ ਰਾਹੀਂ ਪੁਲੀਸ ਕਰਮਚਾਰੀਆਂ ਲਈ ਜਾਰੀ ਪੋਸਟਿੰਗ/ਟਰਾਂਸਫਰ ਪਾਲਿਸੀ ’ਚ ਦਰਜ ਹਦਾਇਤਾਂ ਅਨੁਸਾਰ ਇਨ੍ਹਾਂ ਪਾਲਿਸੀਆਂ ਨੂੰ ਲਾਗੂ ਕਰਨ ਲਈ ਇਸ ਜ਼ਿਲ੍ਹੇ ਦੇ ਪੁਲੀਸ ਕਰਮਚਾਰੀਆਂ ਦੀਆਂ ਬਦਲੀਆਂ ਕਰਨ ਲਈ ਸਬੰਧਤ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਪਾਸੋਂ ਬਦਲੀ ਸਬੰਧੀ ਤਿੰਨ/ਤਿੰਨ ਆਪਸ਼ਨਾ/ਪ੍ਰੈਫਰੈਂਸਾਂ ਲਈਆਂ ਗਈਆਂ ਹਨ ਤੇ ਉਨ੍ਹਾਂ ਵੱਲੋਂ ਦਿੱਤੀਆਂ ਗਈਆਂ ਆਪਸ਼ਨਾ/ਪ੍ਰੈਫਰੈਂਸਾਂ ਦੇ ਆਧਾਰ ’ਤੇ ਇਸ ਜ਼ਿਲ੍ਹੇ ਦੇ 615 ਪੁਲੀਸ ਕਰਮਚਾਰੀਆਂ ਦੀਆਂ ਬਦਲੀਆਂ ਵੱਖ ਵੱਖ ਥਾਣਿਆਂ ਵਿੱਚ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਅਗਲੇ ਕੁਝ ਦਿਨਾਂ ਅੰਦਰ ਫੇਸ-2 ਵਿੱਚ ਹੋਰ ਪੁਲੀਸ ਕਰਮਚਾਰੀਆਂ ਦੀਆਂ ਬਦਲੀਆਂ ਵੀ ਕੀਤੀਆਂ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All