ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 24 ਫਰਵਰੀ
ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਾਬਕਾ ਪ੍ਰਧਾਨ ਪਦਮ ਸ੍ਰੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਨਮਿੱਤ ਸ਼ਰਧਾਜਲੀ ਸਮਾਗਮ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਪਾਉਣ ਮਗਰੋਂ ਰਾਗੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਾਬਾ ਇਕਬਾਲ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਾਬਾ ਡਾ. ਦਵਿੰਦਰ ਸਿੰਘ ਬੜੂ ਸਾਹਿਬ ਵਾਲਿਆਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਭੁਪਿੰਦਰ ਸਿੰਘ ਗਰੇਵਾਲ ਵੱਲੋਂ ਮੰਚ ਸੰਚਾਲਨ ਕਰਨ ਮਗਰੋਂ ਟਰੱਸਟ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਸਵੰਤ ਸਿੰਘ ਖਹਿਰਾ ਅਤੇ ਹੋਰ ਕੌਂਸਲ ਪ੍ਰਬੰਧਕਾਂ ਵੱਲੋਂ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਡਾ. ਦਵਿੰਦਰ ਸਿੰਘ ਅਤੇ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਸਮੇਤ ਹੋਰਨਾਂ ਸੇਵਾਦਾਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ। ਇਸ ਮੌਕੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਗੁਰਜੰਟ ਸਿੰਘ ਦੁੱਗਾ, ਸਿਆਸਤ ਸਿੰਘ ਗਿੱਲ ਤੋਂ ਇਲਾਵਾ ਕਲਗੀਧਰ ਟਰੱਸਟ ਦੇ ਸਮੁੱਚੇ ਸੇਵਾਦਾਰ ਅਤੇ ਸੰਗਤ ਮੌਜੂਦ ਸਨ।