ਨਿੱਜੀ ਪੱਤਰ ਪ੍ਰੇਰਕ
ਧੂਰੀ, 29 ਮਈ
ਪੰਜਾਬੀ ਫ਼ਿਲਮਾਂ ਦੇ ਅਦਾਕਾਰ ਬੀਨੂੰ ਢਿੱਲੋਂ ਦੇ ਪਿਤਾ ਤੇ ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਇੱਥੇ ਨਵੀਂ ਅਨਾਜ ਮੰਡੀ ਵਿੱਚ ਹੋਇਆ। ਗੁਰਬਾਣੀ ਕੀਰਤਨ ਉਪਰੰਤ ਗੁਰੂ ਗ੍ਰੰਥ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਾਈ ਪੁਸਤਕ ਪ੍ਰਦਰਸ਼ਨੀ ਅਤੇ ਬੂਟਿਆਂ ਦਾ ਲੰਗਰ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵੱਖ ਵੱਖ ਰਾਜਨੀਤਕ ਪਾਰਟੀਆਂ, ਸਮਾਜਿਕ ਤੇ ਫ਼ਿਲਮੀ ਖੇਤਰ ਦੀਆਂ ਹਸਤੀਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸ਼ਰਧਾਂਜਲੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਆਗੂ ਜਸਵੀਰ ਸਿੰਘ ਜੱਸੀ ਸੇਖੋਂ, ਇਨਕਮ ਟੈਕਸ ਕਮਿਸ਼ਨਰ (ਸੇਵਾ ਮੁਕਤ) ਹਰਜੀਤ ਸਿੰਘ ਸੋਹੀ, ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ, ਪੰਜਾਬੀ ਸਾਹਿਤ ਸਭਾ ਦੇ ਜਨਰਲ ਸਕੱਤਰ ਗੁਰਦਿਆਲ ਨਿਰਮਾਣ, ਸਮਾਜ ਸੇਵੀ ਚੌਧਰੀ ਪਵਨ ਕੁਮਾਰ ਵਰਮਾ, ਅਕਾਲੀ ਆਗੂ ਜਤਿੰਦਰ ਸਿੰਘ ਸੋਨੀ ਮੰਡੇਰ, ਕਮਾਂਡੈਂਟ ਰਛਪਾਲ ਸਿੰਘ, ਤਰਕਸ਼ੀਲ ਆਗੂ ਤਰਸੇਮ ਸਿੰਘ, ਪ੍ਰਿੰਸੀਪਲ ਨਵਿੰਦਰ ਸਿੰਘ ਪੰਧੇਰ, ਸਮਾਜ ਸੇਵੀ ਮਲਕੀਤ ਸਿੰਘ ਚਾਂਗਲੀ ਦੇ ਨਾਲ ਨਾਲ ਮਸ਼ਹੂਰ ਫਿਲਮੀ ਹਸਤੀਆਂ ਵਿੱਚੋਂ ਐਮੀ ਵਿਰਕ, ਭਗਵੰਤ ਸਿੰਘ ਵਿਰਕ , ਬਲਕਾਰ ਸਿੱਧੂ , ਗਿੱਪੀ ਗਰੇਵਾਲ ,ਜਸਵਿੰਦਰ ਭੱਲਾ , ਕਰਮਜੀਤ ਅਨਮੋਲ ,ਹਰਬੀ ਸੰਘਾ ਆਦਿ ਹਾਜ਼ਰ ਸਨ। ਇਸ ਮੌਕੇ ਸਟੇਜ ਤੋਂ ਸ਼ੋਕ ਮਤੇ ਪੜ੍ਹੇ ਗਏ।