ਪ੍ਰਿਥੀਪਾਲ ਰੰਧਾਵਾ ਨੂੰ ਸ਼ਰਧਾਂਜਲੀਆਂ ਭੇਟ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੁਲਾਈ
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ 70ਵਿਆਂ ਦੀ ਇਨਕਲਾਬੀ ਵਿਦਿਆਰਥੀ ਲਹਿਰ ਦੇ ਸ਼ਹੀਦ ਪ੍ਰਿਥੀਪਾਲ ਸਿੰਘ ਰੰਧਾਵਾ ਦਾ 44ਵਾਂ ਸ਼ਹੀਦੀ ਦਿਨ ਸਰਕਾਰੀ ਰਣਬੀਰ ਕਾਲਜ ਵਿੱਚ ਮਨਾਇਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਸਿੰਘ ਕਾਲਾਝਾੜ ਅਤੇ ਕਾਲਜ ਕਮੇਟੀ ਮੈਂਬਰ ਗੁਰਜਿੰਦਰ ਸਿੰਘ ਲਾਡਬੰਜਾਰਾ ਕਲਾਂ ਨੇ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਪ੍ਰਿਥੀਪਾਲ ਸਿੰਘ ਰੰਧਾਵਾ ਹੋਰਾਂ ਦੀ ਅਗਵਾਈ ’ਚ ਪੀਐੱਸਯੂ ਵੱਲੋਂ ਲੜੇ ਗਏ ਘੋਲਾਂ ਦੀ ਚਰਚਾ ਕੀਤੀ ਗਈ। ਬੁਲਾਰਿਆਂ ਨੇ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇਨਜ਼ਰ ਪਿਰਥੀਪਾਲ ਰੰਧਾਵਾ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਂਦਿਆਂ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਅਤੇ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ ਗਿਆ। ਜਸਲੀਨ ਕੌਰ ਚੀਮਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਜਮਨਾ ਨੇ ਸ਼ਹੀਦ ਰੰਧਾਵਾ ਦੇ ਸਹੀਦੀ ’ਤੇ ਲਿਖੀ ਕਵੀ ‘ਪਾਸ਼ ‘ ਦੀ ਕਵਿਤਾ ਪੇਸ਼ ਕੀਤੀ। ਸ਼ਹੀਦ ਨੂੰ ਨਾਅਰੇਬਾਜ਼ੀ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮਨਪ੍ਰੀਤ ਕੌਰ , ਨਵਜੋਤ ਕੌਰ ਖੁਰਾਣਾ, ਕਮਲਦੀਪ ਕੌਰ ਖਨਾਲ , ਹਰਪ੍ਰੀਤ ਕੌਰ, ਕਿਰਨਦੀਪ ਕੌਰ, ਮਮਤਾ, ਗੁਰਪ੍ਰੀਤ ਸਿੰਘ ਕਣਕਵਾਲ, ਰਮਨ, ਸੰਦੀਪ ਬਾਂਸਲ, ਸਹਿਜਦੀਪ ਸਿੰਘ ਹਾਜ਼ਰ ਸਨ।