ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਪਰੈਲ
ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਰੋਸ ਧਰਨਿਆਂ ਦੌਰਾਨ 31 ਕਿਸਾਨ ਜਥੇਬੰਦੀਆਂ ਦਾ ਸਥਾਨਕ ਰੇਲਵੇ ਸਟੇਸ਼ਨ ਨੇੜੇ ਰੋਸ ਧਰਨਾ 196 ਦਿਨ ਵਿੱਚ ਦਾਖਲ ਹੋ ਗਿਆ ਹੈ। ਰੋਸ ਧਰਨੇ ਦੌਰਾਨ ਅੱਜ ਕਿਸਾਨਾਂ ਵਲੋਂ ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ। ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਰੱਦ ਨਾ ਕਰਨ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਅਹਿਦ ਲਿਆ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਕਿਸਾਨ ਸੰਘਰਸ਼ੀ ਮੋਰਚੇ ਤੋਂ ਪਿੱਛੇ ਨਹੀਂ ਹਟਣਗੇ। ਰੋਸ ਧਰਨੇ ਨੂੰ ਹਰਮੇਲ ਸਿੰਘ ਮਹਿਰੋਕ, ਵਰਿੰਦਰਪਾਲ ਸਿੰੰਘ ਕਾਦੀਆਂ, ਰੋਹੀ ਸਿੰਘ ਮੰਗਵਾਲ, ਨਿਰਮਲ ਸਿੰਘ ਬਟੜਿਆਣਾ, ਇੰਦਰਪਾਲ ਸਿੰਘ ਪੁੰਨਾਂਵਾਲ, ਸਰਬਜੀਤ ਸਿੰਘ ਵੜੈਚ, ਫਲਜੀਤ ਸਿੰਘ, ਮਾਸਟਰ ਪਰਮ ਵੇਦ, ਤਾਰਾ ਸਿੰਘ ਫੱਗੂਵਾਲਾ ਆਦਿ ਨੇ ਸੰਬੋਧਨ ਕੀਤਾ। ਉਧਰ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਇਥੇ ਭਾਜਪਾ ਆਗੂ ਸਤਵੰਤ ਸਿੰਘ ਪੂਨੀਆਂ ਦੇ ਘਰ ਅੱਗੇ ਅਤੇ ਰਿਲਾਇੰਸ ਪੰਪ ਖੇੜੀ ਅੱਗੇ ਰੋਸ ਧਰਨੇ ਲਗਾਤਾਰ ਜਾਰੀ ਹਨ । ਰੋਸ ਧਰਨਿਆਂ ਨੂੰ ਗੋਬਿੰਦਰ ਸਿੰਘ ਮੰਗਵਾਲ, ਗੋਬਿੰਦਰ ਸਿੰਘ ਬਡਰੁੱਖਾਂ, ਸਰੂਪ ਚੰਦ ਕਿਲਾ ਭਰੀਆਂ, ਗੁਰਦੀਪ ਕੰਮੋਮਾਜਰਾ, ਹਰਦੇਵ ਸਿੰਘ ਕੁਲਾਰਾਂ, ਲਾਭ ਸਿੰਘ ਖੁਰਾਣਾ ਆਦਿ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਇਥੇ ਰਿਲਾਇੰਸ ਪੰਪ ਅੱਗੇ ਕਿਸਾਨ ਮਾਰੂ ਕਾਲੇ ਕਾਨੂੰਨਾਂ ਵਿਰੁੱਧ ਚੱਲ ਰਿਹਾ ਰੋਸ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 196ਵੇਂ ਦਿਨ ’ਚ ਦਾਖਲ ਹੋ ਗਿਆ। ਇਸ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਪ੍ਰੈਸ ਸਕੱਤਰ ਹਰਜਿੰਦਰ ਸਿੰਘ ਨੰਗਲਾ ਆਗੂਆਂ ਨੇ ਅੱਜ ਦੇ ਦਿਨ ਨੂੰ ਕਿਸਾਨ ਬਚਾਓ ਸਵਿਧਾਨ ਬਚਾਓ ਦਿਵਸ ਵਜੋਂ ਮਨਾਇਆ। ਇਸ ਧਰਨੇ ਨੂੰ ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਕਰਨੈਲ ਸਿੰਘ ਗਨੋਟਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਲਜੀਤ ਕੌਰ ਲਹਿਲ ਕਲਾਂ, ਮਨਪ੍ਰੀਤ ਕੌਰ ਭੁਟਾਲ ਕਲਾਂ ਨੇ ਵੀ ਸੰਬੋਧਨ ਕੀਤਾ।
ਧੂਰੀ (ਹਰਦੀਪ ਸਿੰਘ ਸੋਢੀ): ਕੇਂਦਰ ਨੂੰ ਮਨਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੱਡਾ ਟੋਲ ਪਲਾਜ਼ਾ ਕੋਲ ਲੱਗਾ ਧਰਨਾ ਰਾਮ ਸਿੰਘ ਕੱਕੜਵਾਲ ਦੀ ਅਗਵਾਈ ਵਿੱਚ 196ਵੇ ਦਿਨ ਵੀ ਜਾਰੀ ਰਿਹਾ।ਇਸ ਮੌਕੇ ਕੇਂਦਰ ਸਰਕਾਰ, ਕਾਰਪੋਰੇਟ ਘਰਾਣਿਆਂ, ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਬੈਠੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਤੇ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਧਰਨਿਆਂ ਤੋਂ ਉੱਠਣਗੇ।ਇਸ ਮੌਕੇ ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਜਸਪਾਲ ਸਿੰਘ ਪੇਧਨੀ, ਗੁਰਜੰਟ ਸਿੰਘ, ਭਰਭੂਰ ਸਿੰਘ, ਰਾਮ ਸਿੰਘ ਕੱਕੜਵਾਲ, ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ, ਗੁਰਮੀਤ ਕੌਰ,, ਚਰਨਜੀਤ ਸਿੰਘ ਹਥਨ,ਵੀ ਹਾਜ਼ਰ ਸਨ।
ਅਮਰਗੜ੍ਹ (ਰਾਜਿੰਦਰ ਜੈਦਕਾ): ਟੌਲ ਪਲਾਜ਼ਾ ਮਾਹੋਰਾਣਾ ’ਤੇ ਕਿਸਾਨਾਂ ਦੇ ਚੱਲ ਰਹੇ ਧਰਨੇ ਦੇ 188 ਵੇਂ ਦਿਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਨਰਿੰਦਰਜੀਤ ਸਿੰਘ ਸਲਾਰ, ਕਰਮਜੀਤ ਸਿੰਘ ਬਨਭੌਰਾ, ਮਾਸਟਰ ਮਨਜੀਤ ਸਿੰਘ, ਕਾਮਰੇਡ ਭਰਭੂਰ ਸਿੰਘ ਬੂਲਾਪੁਰ, ਕਾਮਰੇਡ ਪ੍ਰੀਤਮ ਸਿੰਘ ਆਦਿ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਪਰ ਕਿਸਾਨ ਸਿਧਾਂਤਾਂ ਅਤੇ ਅਸੂਲਾਂ ਦੀ ਲੜਾਈ ਲੜ ਰਹੇ ਹਨ। ਡਾ ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਪਰਿਵਰਤਨ ਲਈ ਵਿਚਾਰਾਂ ਦੀ ਤਬਦੀਲੀ ਜ਼ਰੂਰੀ ਹੁੰਦੀ ਹੈ। ਅੱਜ ਦੇ ਸਮੇਂ ਵਿਚ ਇਮਾਨਦਾਰ ਲੀਡਰਸ਼ਿਪ ਦਾ ਹੋਣਾ ਜ਼ਰੂਰੀ ਹੈ। ਇਸ ਮੌਕੇ ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਸੁਖਦੇਵ ਸਿੰਘ ਸਲਾਰ, ਸਾਬਕਾ ਸਰਪੰਚ ਪਰਮਜੀਤ ਸਿੰਘ, ਨਿਰਭੈ ਸਿੰਘ ਤੋਲੇਵਾਲ, ਕੁਲਵੀਰ ਕੌਰ ਬਨਭੌਰਾ, ਗੁਰਲੀਨ ਕੌਰ, ਤਨਵੀਰ ਕੌਰ, ਡਾ ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।