ਟਰਾਲੀ ਚੋਰੀ ਮਾਮਲਾ: ਪੰਕਜ ਨੂੰ ਅਗਾਊਂ ਜ਼ਮਾਨਤ ਮਿਲੀ
ਮੁਲਜ਼ਮ ਖ਼ਿਲਾਫ਼ ਪਿਛਲੇ ਹਫ਼ਤੇ ਦਰਜ ਕੀਤਾ ਸੀ ਕੇਸ
Advertisement
ਨਾਭਾ ਨਗਰ ਕੌਂਸਲ ਪ੍ਰਧਾਨ ਦੇ ਪਤੀ ਪੰਕਜ ਪੱਪੂ ਨੂੰ ਟਰਾਲੀ ਚੋਰੀ ਮਾਮਲੇ ਵਿੱਚ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਵਿੱਚ ਅੱਜ ਪਟਿਆਲਾ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ।
ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਦੇ ਦੋਸ਼ ਹੇਠ ਪਿਛਲੇ ਹਫ਼ਤੇ ਪੰਕਜ ਪੱਪੂ ਖ਼ਿਲਾਫ਼ ਨਾਭਾ ਕੋਤਵਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਕਿਸਾਨਾਂ ਨੇ ਧਰਨਾ ਲਗਾ ਕੇ ਪੰਕਜ ਦੇ ਪਲਾਟ ਤੇ ਦੁਕਾਨ ਵਿੱਚੋ ਟਰਾਲੀਆਂ ਦੇ ਸਾਮਾਨ ਦੀ ਬਰਾਮਦਗੀ ਕਰਵਾਈ ਸੀ। ਇਸ ਮਗਰੋਂ ਨਾਭੇ ਦੇ 18 ਕੌਂਸਲਰਾਂ ਵੱਲੋਂ ਪ੍ਰਧਾਨ ਸੁਜਾਤਾ ਚਾਵਲਾ ਖ਼ਿਲਾਫ਼ ਬੇਭਰੋਸਗੀ ਮਤਾ ਵੀ ਪੇਸ਼ ਕੀਤਾ ਜਿਸ ਬਾਬਤ ਮੀਟਿੰਗ ਹੋਣੀ ਅਜੇ ਬਾਕੀ ਹੈ।
Advertisement
ਦੂਜੇ ਪਾਸੇ ਨਗਰ ਕੌਂਸਲ ਪ੍ਰਧਾਨ ਛੁੱਟੀ ਚਲੇ ਗਏ ਹਨ ਤੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਕੌਰ ਸਾਹਨੀ ਨੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।
Advertisement