ਖ਼ਰਾਬ ਸੜਕਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਖ਼ਰਾਬ ਸੜਕਾਂ ਤੋਂ ਸ਼ਹਿਰ ਵਾਸੀ ਪ੍ਰੇਸ਼ਾਨ

ਅਕਾਲੀ ਆਗੂ ਮੰਗ ਪੱਤਰ ਦੇਣ ਮੌਕੇ ਗੱਲਬਾਤ ਕਰਦੇ ਹੋਏ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ

ਮਾਲੇਰਕੋਟਲਾ, 3 ਅਗਸਤ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸ਼ਹਿਰੀ-1 ਦੇ ਪ੍ਰਧਾਨ ਮੁਹੰਮਦ ਅਸਲਮ ਕਾਲਾ ਅਤੇ ਸ਼ਹਿਰੀ -2 ਦੇ ਪ੍ਰਧਾਨ ਸ਼ਫੀਕ ਚੌਹਾਨ ਦੀ ਅਗਵਾਈ ਵਿਚ ਸ਼ਹਿਰ ਦੇ ਸਮਾਜ ਸੇਵੀਆਂ ਨੇ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਲਈ ਐਸ.ਡੀ.ਐਮ ਵਿਕਰਮਜੀਤ ਸਿੰਘ ਪਾਂਥੇ ਨੂੰ ਮੰਗ ਪੱਤਰ ਸੌਂਪਿਆ।

ਇਸ ਤੋਂ ਪਹਿਲਾਂ ਮੁਹੰਮਦ ਅਸਲਮ ਕਾਲਾ ਅਤੇ ਸ਼ਫੀਕ ਚੌਹਾਨ ਨੇ ਦੱਸਿਆ ਕਿ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਸਤਾ ਹੋ ਗਈ ਹੈ ਜਿਸ ਕਾਰਨ ਆਉਣ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਵਿਚ ਪਏ ਡੂੰਘੇ ਟੋਇਆਂ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਉੱਥੇ ਹੀ ਹਰ ਵਕਤ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਤਾਲਾਬੰਦੀ ਤੋਂ ਪਹਿਲਾਂ ਬਣੀ ਸ਼ਹਿਰ ਦੀ ਕੁਟੀ ਰੋਡ ਸੜਕ ਟੁੱਟਣ ਲੱਗ ਪਈ ਹੈ। ਆਗੂਆਂ ਮੰਗ ਕੀਤੀ ਕਿ ਸ਼ਹਿਰ ਦੀਆਂ ਖ਼ਸਤਾ ਹਾਲਤ ਸੜਕਾਂ ਦੀ ਹਾਲਤ ਨੂੰ ਤੁਰੰਤ ਸੁਧਾਰਿਆ ਜਾਵੇ ਅਤੇ ਦੋ ਮਹੀਨੇ ਪਹਿਲਾਂ ਬਣੀ ਕੁਟੀ ਰੋਡ ’ਤੇ ਪਾਈ ਨਿਰਮਾਣ ਸਮੱਗਰੀ ਦੀ ਜਾਂਚ ਕੀਤੀ ਜਾਵੇ। ਇਸ ਮੌਕੇ ਯੂਥ ਪ੍ਰਧਾਨ ਅਸ਼ਰਫ ਕੁਰੈਸ਼ੀ, ਜੇਗ਼ਮ ਅੱਬਾਸ, ਵਸ਼ੀਮ ਸ਼ੇਖ, ਇਮਤਿਆਜ਼ ਥਿੰਦ ਅਤੇ ਮੁਨੀਰ ਗ਼ਨੀ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All