ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਮਈ
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਅਪਰੇਟਰ ਝਿਰਮਲ ਸਿੰਘ (45) ਵਾਸੀ ਬੀਂਬੜ ਨੇ ਬੀਤੀ ਰਾਤ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ।
ਇਸ ਸਬੰਧੀ ਥਾਣਾ ਭਵਾਨੀਗੜ੍ਹ ਦੇ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪੁਲੀਸ ਨੂੰ ਇਤਲਾਹ ਮਿਲੀ ਸੀ ਕਿ ਟਰੱਕ ਯੂਨੀਅਨ ਵਿਖੇ ਇਕ ਵਿਅਕਤੀ ਦੀ ਮ੍ਰਿਤਕ ਦੇਹ ਪਈ ਹੈ। ਬਾਅਦ ਵਿਚ ਪੜਤਾਲ ਕਰਨ ’ਤੇ ਉਸ ਦੀ ਸ਼ਨਾਖਤ ਝਿਰਮਲ ਸਿੰਘ ਵਾਸੀ ਬੀਂਬੜ ਵਜੋਂ ਹੋਈ। ਪੁਲੀਸ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।