ਟਰੱਕ ਯੂਨੀਅਨ ਦੇ ਪ੍ਰਧਾਨ ਬਾਜਵਾ ਨੂੰ ਜ਼ਮਾਨਤ
ਪਿਛਲੇ ਮਹੀਨੇ ਇੱਕ ਟਰੱਕ ਅਪਰੇਟਰ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਦਰਜ ਕੇਸ ਵਿੱਚ ਗ੍ਰਿਫ਼ਤਾਰ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਜ਼ਮਾਨਤ ਮਿਲਣ ਮਗਰੋਂ ਹਿਰਾਸਤ ’ਚੋਂ ਬਾਹਰ ਆ ਗਏ। ਅੱਜ ਇੱਥੇ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਵਿੱਕੀ ਬਾਜਵਾ...
Advertisement
ਪਿਛਲੇ ਮਹੀਨੇ ਇੱਕ ਟਰੱਕ ਅਪਰੇਟਰ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ ਦਰਜ ਕੇਸ ਵਿੱਚ ਗ੍ਰਿਫ਼ਤਾਰ ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਜ਼ਮਾਨਤ ਮਿਲਣ ਮਗਰੋਂ ਹਿਰਾਸਤ ’ਚੋਂ ਬਾਹਰ ਆ ਗਏ। ਅੱਜ ਇੱਥੇ ਆਪਣੇ ਗ੍ਰਹਿ ਵਿਖੇ ਪਹੁੰਚਣ ’ਤੇ ਵਿੱਕੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਯੂਨੀਅਨ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਸਲੇ ਲਏ ਸਨ। ਉਨ੍ਹਾਂ ਕਿਹਾ ਕਿ ਉਸ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਉਹ ਅਗਾਂਹ ਵੀ ਯੂਨੀਅਨ ਦੇ ਹਿਤਾਂ ਦੀ ਰਾਖੀ ਲਈ ਤਤਪਰ ਰਹਿਣਗੇ। ਇਸ ਮੌਕੇ ਲਖਵਿੰਦਰ ਸਿੰਘ ਫੱਗੂਵਾਲਾ, ਸੁਰਿੰਦਰ ਸਿੰਘ ਬਾਜਵਾ ਸਮੇਤ ਵੱਡੀ ਗਿਣਤੀ ਵਿੱਚ ਟਰੱਕ ਅਪਰੇਟਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵਿੱਕੀ ਬਾਜਵਾ ਦਾ ਘਰ ਪਹੁੰਚਣ ਤੇ ਸਵਾਗਤ ਕੀਤਾ ਗਿਆ।
Advertisement
Advertisement
×