ਟਰੱਸਟ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ੀ ਭੇਟ
ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਮਦਦ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਾਲੇਰਕੋਟਲਾ ਅੱਗੇ ਆਇਆ ਹੈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਕਰਵਾਏ ਗਏ ਸਮਾਗਮ...
Advertisement
ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਮਦਦ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਾਲੇਰਕੋਟਲਾ ਅੱਗੇ ਆਇਆ ਹੈ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਭਾਈ ਜਗਦੀਸ਼ ਸਿੰਘ ਘੁੰਮਣ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਕਰਵਾਏ ਗਏ ਸਮਾਗਮ ਦੌਰਾਨ ਟਰੱਸਟ ਵੱਲੋਂ 50 ਹਜ਼ਾਰ ਰੁਪਏ ਦਾ ਚੈੱਕ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ ਨੂੰ ਸੌਂਪਿਆ ਗਿਆ। ਇਸ ਮੌਕੇ ਪ੍ਰਧਾਨ ਭਾਈ ਘੁੰਮਣ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ ਪੀ ਸਿੰਘ ਓਬਰਾਏ ਅਤੇ ਭਾਰਤ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਆਦੇਸ਼ਾਂ ’ਤੇ ਟਰੱਸਟ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਤੀ ਮੱਦਦ ਲਈ ਟਰੱਸਟ ਦੇ ਆਗੂ ਨੰਬਰਦਾਰ ਜਤਿੰਦਰ ਸਿੰਘ ਮਹੋਲੀ ਵੱਲੋਂ ਮੋਹਰੀ ਭੂਮਿਕਾ ਅਦਾ ਕੀਤੀ ਗਈ ਹੈ। ਬੀਕੇਯੂ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਰੋਹਣੋਂ ਨੇ ਸਰਬੱਤ ਦਾ ਭਲਾ ਟਰੱਸਟ ਦੀ ਮਾਲੇਰਕੋਟਲਾ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੀਕੇਯੂ ਵੱਲੋਂ ਇਹ ਰਾਸ਼ੀ ਪੀੜਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਖਰਚੀ ਜਾਵੇਗੀ। ਇਸ ਮੌਕੇ ਕਾਕਾ ਅਮਰਿੰਦਰ ਸਿੰਘ ਮੰਡੀਆਂ, ਖਜ਼ਾਨਚੀ ਸਰਪੰਚ ਨਰੇਸ਼ ਕੁਮਾਰ ਨਾਰੀਕੇ, ਨੰਬਰਦਾਰ ਜਤਿੰਦਰ ਸਿੰਘ ਮਹੋਲੀ, ਪ੍ਰਿੰਸੀਪਲ ਗੁਰਪਰੀਤ ਸਿੰਘ ਜਵੰਧਾ, ਜਨਰਲ ਸਕੱਤਰ ਦਰਸ਼ਨ ਸਿੰਘ ਦਰਦੀ ਅਤੇ ਗਿਆਨੀ ਅਵਤਾਰ ਸਿੰਘ ਬਧੇਸ਼ਾ ਆਦਿ ਟਰੱਸਟ ਦੇ ਮੈਂਬਰ ਵੀ ਮੌਜੂਦ ਸਨ।
Advertisement
Advertisement
