ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ

ਗੁਰੂ ਤੇਗ ਬਹਾਦਰ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਕਰਵਾਏ ਜਾ ਰਹੇ ਦਸਤਾਰ ਸਮਾਗਮਾਂ ਦੀ ਲੜੀ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਵਾਣਾ ਵਿੱਚ ਸੁੰਦਰ ਦਸਤਾਰ...
ਜੇਤੂ ਬੱਚਿਆਂ ਨੂੰ ਇਨਾਮ ਵੰਡਦੇ ਹੋਏ ਪਤਵੰਤ। -ਫੋਟੋ: ਚੀਮਾ
Advertisement
ਗੁਰੂ ਤੇਗ ਬਹਾਦਰ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਆਓ ਦਸਤਾਰਾਂ ਸਜਾਈਏ’ ਮੁਹਿੰਮ ਤਹਿਤ ਕਰਵਾਏ ਜਾ ਰਹੇ ਦਸਤਾਰ ਸਮਾਗਮਾਂ ਦੀ ਲੜੀ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਲਵਾਣਾ ਵਿੱਚ ਸੁੰਦਰ ਦਸਤਾਰ ਮੁਕਾਬਲਾ ਕਰਵਾਇਆ ਗਿਆ। ਸੰਸਥਾ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਜੇਤੂ ਬੱਚਿਆਂ ਨੂੰ ਦਸਤਾਰਾਂ ਤੇ ਯਾਦਗਾਰੀ ਸਨਮਾਨ ਚਿੰਨ੍ਹ ਨਾਲ ਸਨਮਾਨਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਇੰਟਰਨੈਸ਼ਨਲ ਦਸਤਾਰ ਕੋਚ ਮੋਹਨ ਸਿੰਘ ਨੱਥੋਹੇੜੀ ਇੰਗਲੈਂਡ ਦਾ ਸਨਮਾਨ ਵੀ ਕੀਤਾ ਗਿਆ। ਪ੍ਰਿੰਸੀਪਲ ਜੋਗਿੰਦਰ ਸਿੰਘ ਨੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਧਾਰਮਿਕ ਅਧਿਆਪਕ ਸੁਖਵਿੰਦਰ ਕੌਰ ਖਾਲਸਾ, ਕਿਰਨਦੀਪ ਸਿੰਘ ਖਾਲਸਾ, ਦਿਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ ਅਤੇ ਮਨਜੀਤ ਸਿੰਘ ਖਾਲਸਾ ਹਾਜ਼ਰ ਸਨ। 

 

Advertisement

Advertisement
Show comments