ਸਕੂਲਾਂ ਦੇ ਬਾਰ੍ਹਵੀਂ ਦੇ ਨਤੀਜੇ ਸ਼ਾਨਦਾਰ ਰਹੇ

ਸਕੂਲਾਂ ਦੇ ਬਾਰ੍ਹਵੀਂ ਦੇ ਨਤੀਜੇ ਸ਼ਾਨਦਾਰ ਰਹੇ

ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ। ਫੋਟੋ: ਵਰਮਾ

ਪਵਨ ਕੁਮਾਰ ਵਰਮਾ
ਧੂਰੀ, 13 ਜੁਲਾਈ

ਮਾਡਰਨ ਸੈਕੂਲਰ ਪਬਲਿਕ ਸਕੂਲ, ਧੂਰੀ ਦਾ ਸੀਬੀਐਸਈ ਵੱਲੋਂ ਐਲਾਨਿਆ ਗਿਆ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਸਾਇੰਸ ਗਰੁੱਪ ਵਿੱਚੋਂ ਭੂਮਿਕਾ ਵਰਮਾ ਨੇ 92.4 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਰਿਸ਼ੀਕਾ ਰਿਸ਼ੀ ਨੇ 91.6 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ, ਅਰੂਸ਼ੀ ਨੇ 91 ਫ਼ੀਸਦੀ ਅੰਕ ਹਾਸਲ ਕਰਕੇ ਤੀਸਰਾ ਅਤੇ ਹਿਮਾਂਸ਼ੀ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ।

ਕਾਮਰਸ ਗਰੁੱਪ ਵਿੱਚੋਂ ਗੁਰੀਤ ਕੌਰ ਨੇ 83.4 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਸਿਮਰਨ ਕੌਰ ਨੇ 76.4 ਫ਼ੀਸਦੀ ਪ੍ਰਾਪਤ ਕਰ ਕੇ ਦੂਜਾ ਅਤੇ ਜਸਕਰਨ ਸਿੰਘ ਨੇ 73.2 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਵਿੱਚੋਂ ਨਵਜੋਤ ਸਿੰਘ ਸਿੱਧੂ ਨੇ 80.8 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ, ਕਰਨਵੀਰ ਵਰਮਾ ਨੇ 78.4 ਫ਼ੀਸਦੀ ਅੰਕ ਹਾਸਲ ਕਰ ਕੇ ਦੂਜਾ ਅਤੇ ਹਰਮਨਦੀਪ ਕੌਰ ਨੇ 78 ਫ਼ੀਸਦੀ ਅੰਕ ਹਾਸਲ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਡਾਇਰੈਕਟਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਗੁਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

ਸੀਬਾ ਸਕੂਲ ਲਹਿਰਾਗਾਗਾ ਦੇ ਆਰਟਸ ਅਤੇ ਸਾਇੰਸ ਗਰੁੱਪ ਵਿੱਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ। ਫੋਟੋ: ਭਾਰਦਵਾਜ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਸੀਬੀਐਸਈ ਦਿੱਲੀ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜੇ ’ਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਾਪਤੀਆਂ ਦੀ ਲੜੀ ਨੂੰ ਬਰਕਰਾਰ ਰੱਖਦਿਆਂ ਨਾਨ-ਮੈਡੀਕਲ ਵਰਗ ਵਿੱਚ ਸੁਮਨਜੋਤ ਕੌਰ ਛਾਜਲੀ ਨੇ 94.6 ਫ਼ੀਸਦੀ ਅੰਕ, ਮੈਡੀਕਲ ਗਰੁੱਪ ਵਿੱਚੋਂ ਖੁਸ਼ਮਨ ਕੌਰ ਨੇ 94.2 ਫ਼ੀਸਦੀ ਅੰਕ ਅਤੇ ਆਰਟਸ ਵਰਗ ਵਿੱਚ ਲਵਪ੍ਰੀਤ ਕੌਰ ਬਰਿਆਰ 94.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਅੱਵਲ ਰਹੀਆਂ ਅਤੇ ਨਤੀਜਿਆਂ ਵਿੱਚ ਕੁੜੀਆਂ ਦੀ ਸਰਦਾਰੀ ਬਰਕਰਾਰ ਰੱਖੀ। ਇਸੇ ਤਰ੍ਹਾਂ ਦਿਪਾਂਕਸ਼ੀ ਅਤੇ ਕੰਚਨ ਸਿੰਗਲਾ ਨੇ ਮਾਸ ਮੀਡੀਆ ਵਿਸ਼ੇ ਵਿੱਚ 100 ਫ਼ੀਸਦੀ ਅਤੇ ਖੁਸ਼ਮਨ ਕੌਰ ਨੇ ਸਰੀਰਕ ਸਿੱਖਿਆ ਵਿਚੋਂ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਜਦਕਿ 12 ਵਿਦਿਆਰਥੀਆਂ ਨੇ ਮਾਸ ਮੀਡੀਆ ਵਿਸ਼ੇ ਵਿੱਚੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਅਮਨ ਢੀਂਡਸਾ, ਪ੍ਰਿੰਸੀਪਲ ਬਿਬਿਨ ਅਲੈਗਜੈਂਡਰ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਸੀਬੀਐੱਸਈ ਬੋਰਡ ਦੀਆਂ ਬਾਰ੍ਹਵੀਂ ਕਲਾਸ ਦੇ ਨਤੀਜੇ ਅੱਜ ਐਲਾਨੇ ਗਏ, ਜਿਨ੍ਹਾਂ ਵਿੱਚੋਂ ਅਲਪਾਈਨ ਪਬਲਿਕ ਸਕੂਲ ਭਵਾਨੀਗੜ੍ਹ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਆਇਆ। ਪ੍ਰਿੰਸੀਪਲ ਸ੍ਰੀਮਤੀ ਰੋਮਾ ਅਰੋੜਾ ਨੇ ਦੱਸਿਆ ਕਿ ਨਾਨ-ਮੈਡੀਕਲ ਗਰੁੱਪ ਵਿੱਚੋਂ ਆਦੇਸ਼ ਵੀਰ ਸਿੰਘ ਨੇ 94.4 ਫ਼ੀਸਦੀ, ਜਸ਼ਨਦੀਪ ਕੌਰ ਨੇ 85.6 ਫ਼ੀਸਦੀ, ਦਿਲਪ੍ਰੀਤ ਸਿੰਘ ਨੇ 83.4 ਫ਼ੀਸਦੀ, ਜਤਿਨ ਕਾਂਸਲ ਨੇ 82.2 ਫ਼ੀਸਦੀ ਅਤੇ ਦਮਨਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਹਾਸਲ ਕੀਤੇ। ਮੈਡੀਕਲ ਗਰੁੱਪ ਵਿੱਚੋਂ ਤਨੂੰ ਰਾਣੀ ਨੇ 86.8 ਫ਼ੀਸਦੀ, ਪਰਮਜੀਤ ਕੌਰ ਤੂਰ ਨੇ 83.6 ਫ਼ੀਸਦੀ ਅੰਕ ਹਾਸਲ ਕੀਤੇ।

ਕਾਮਰਸ ਗਰੁੱਪ ਵਿੱਚੋਂ ਅਰਸ਼ਦੀਪ ਸਿੰਘ ਪੂਨੀਆ ਨੇ 82.8 ਫ਼ੀਸਦੀ, ਗੁਰਪ੍ਰੀਤ ਕੌਰ ਨੇ 81.6 ਫ਼ੀਸਦੀ, ਹਰਪ੍ਰੀਤ ਕੌਰ ਨੇ 81.6 ਫ਼ੀਸਦੀ ਅਤੇ ਗੁਰਲੀਨ ਕੌਰ ਨੇ 80.8 ਫ਼ੀਸਦੀ ਅੰਕ ਹਾਸਲ ਕੀਤੇ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਰੋਮਾ ਅਰੋੜਾ ਅਤੇ ਸਕੂਲ ਮੈਨੇਜਮੈਂਟ ਦੇ ਮੈਂਬਰ ਹਰਮੀਤ ਸਿੰਘ ਗਰੇਵਾਲ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All