DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚੋਰੀ ਦੇ ਅੱਠ ਮੋਟਰਸਾਈਕਲਾਂ ਸਣੇ ਦੋ ਕਾਬੂ

ਪਰਮਜੀਤ ਸਿੰਘ ਕੁਠਾਲਾ ਮਾਲੇਰਕੋਟਲਾ, 24 ਜੂਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਮਾਲੇਰਕੋਟਲਾ ਪੁਲੀਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਛੇ...
  • fb
  • twitter
  • whatsapp
  • whatsapp
Advertisement

ਪਰਮਜੀਤ ਸਿੰਘ ਕੁਠਾਲਾ

ਮਾਲੇਰਕੋਟਲਾ, 24 ਜੂਨ

Advertisement

ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਮਾਲੇਰਕੋਟਲਾ ਪੁਲੀਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਨੌਜਵਾਨਾਂ ਨੂੰ ਚੋਰੀ ਕੀਤੇ ਦੋ ਮੋਟਰਸਾਈਕਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦੇ ਛੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪ੍ਰੈੱਸ ਕਾਨਫਰੰਸ ਦੌਰਾਨ ਕਪਤਾਨ ਪੁਲੀਸ ਇਨਵੈਸਟੀਗੇਸ਼ਨ ਸੱਤਪਾਲ ਸ਼ਰਮਾ ਨੇ ਦੱਸਿਆ ਕਿ ਐੱਸਐੱਸਪੀ ਮਾਲੇਰਕੋਟਲਾ ਗਗਨ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਉਪ ਕਪਤਾਨ ਪੁਲੀਸ ਇਨਵੈਸਟੀਗੇਸ਼ਨ ਸਤੀਸ਼ ਕੁਮਾਰ ਅਤੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀਆਈਏ ਮਾਹੋਰਾਣਾ ਦੀ ਨਿਗਰਾਨੀ ਹੇਠ ਥਾਣੇਦਾਰ ਹਰਜੀਤ ਸਿੰਘ ਦੀ ਟੀਮ ਨੇ ਅਮਾਮਗੜ੍ਹ ਰੋਡ ਰੇਲਵੇ ਫਾਟਕ ’ਤੇ ਨਾਕਾਬੰਦੀ ਕਰ ਕੇ ਹੈਪੀ ਸਿੰਘ ਉਰਫ ਗੁੱਡੀ ਵਾਸੀ ਰਾਮ ਨਗਰ ਬਸਤੀ ਸੰਗਰੂਰ ਅਤੇ ਮੁਹੰਮਦ ਸਾਹਿਦ ਉਰਫ ਸਾਹਿਲ ਵਾਸੀ ਮੁਹੱਲਾ ਚਮੜੀ ਵਾਲਾ ਖੂਹ ਸਰੌਦ ਰੋਡ ਮਾਲੇਰਕੋਟਲਾ ਨੂੰ ਚੋਰੀ ਦੇ ਦੋ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲਾਂ ਸਮੇਤ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ਼ ਥਾਣਾ ਮਾਲੇਰਕੋਟਲਾ ’ਚ ਕੇਸ ਦਰਜ ਕਰਨ ਉਪਰੰਤ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਕੀਤੀ ਪੁੱਛਗਿੱਛ ਪਿੱਛੋਂ ਦੋਵਾਂ ਕੋਲੋਂ ਆਲੇ-ਦੁਆਲੇ ਇਲਾਕਿਆਂ ’ਚੋਂ ਚੋਰੀ ਕੀਤੇ ਛੇ ਹੋਰ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਬਰਾਮਦ ਮੋਟਰਸਾਈਕਲਾਂ ਵਿੱਚ ਚਾਰ ਸਪਲੈਂਡਰ, ਦੋ ਪਲਟੀਨਾ, ਇੱਕ ਹੀਰੋ ਡੀਲਕਸ ਅਤੇ ਇੱਕ ਮੋਡੀਫਾਈ ਕੀਤਾ ਡਿਸਕਵਰ ਮੋਟਰਸਾਈਕਲ ਸ਼ਾਮਲ ਹੈ। ਪੁਲੀਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਮੁਲਜ਼ਮਾਂ ਕੋਲੋਂ ਹੋਰ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਚੋਰੀ ਦੀਆਂ ਹੋਰ ਵਾਰਦਾਤਾਂ ਸਬੰਧੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement
×