ਹੈਰੋਇਨ ਸਣੇ ਦੋ ਗ੍ਰਿਫ਼ਤਾਰ
ਲਹਿਰਾਗਾਗਾ: ਲਹਿਰਾਗਾਗਾ ਪੁਲੀਸ ਨੇ ਦੋ ਮੋਟਰਸਾਈਕਲ ਸਵਾਰਾਂ ਤੋਂ 115 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਚਓ ਸਦਰ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਹੌਲਦਾਰ ਗੁਰਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਗਾਗਾ ਕੈਚੀਆਂ ਮੌਜੂਦ ਸੀ ਕਿ ਗਾਗਾ ਸਾਈਡ ਤੋਂ ਇੱਕ ਮੋਟਰਸਾਈਕਲ ’ਤੇ ਆਉਂਦਾ...
Advertisement
ਲਹਿਰਾਗਾਗਾ: ਲਹਿਰਾਗਾਗਾ ਪੁਲੀਸ ਨੇ ਦੋ ਮੋਟਰਸਾਈਕਲ ਸਵਾਰਾਂ ਤੋਂ 115 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸਐੱਚਓ ਸਦਰ ਇੰਸਪੈਕਟਰ ਵਿਨੋਦ ਕੁਮਾਰ ਨੇ ਦੱਸਿਆ ਕਿ ਹੌਲਦਾਰ ਗੁਰਿੰਦਰ ਸਿੰਘ ਸਮੇਤ ਪੁਲੀਸ ਪਾਰਟੀ ਗਾਗਾ ਕੈਚੀਆਂ ਮੌਜੂਦ ਸੀ ਕਿ ਗਾਗਾ ਸਾਈਡ ਤੋਂ ਇੱਕ ਮੋਟਰਸਾਈਕਲ ’ਤੇ ਆਉਂਦਾ ਦਿਖਾਈ ਦਿੱਤਾ ਜਿਨ੍ਹਾਂ ਨੂੰ ਸ਼ੱਕ ਪੈਣ ’ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਸ ਦੌਰਾਨ ਦੋਵਾਂ ਨੇ ਇੱਕ ਮੋਮੀ ਲਿਫਾਫਾ ਨੀਚੇ ਸੁੱਟ ਦਿੱਤਾ ਜਿਸ ਵਿੱਚੋਂ ਭੂਰੇ ਰੰਗ ਦਾ ਨਸ਼ੀਲਾ ਪਦਾਰਥ ਮਿਲਿਆ। ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ ਲੱਖੀ ਵਾਸੀ ਕਿਸ਼ਨਗੜ੍ਹ ਅਤੇ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਚਾਂਦਪੁਰਾ ਥਾਣਾ ਜਾਖਲ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਮੌਕੇ ’ਤੇ ਪੁੱਜਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -ਪੱਤਰ ਪ੍ਰੇਰਕ
Advertisement
Advertisement