ਪੁਲੀਸ ਨੇ ਭੁੱਕੀ ਤੇ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਜਣਿਆਂ ਨੂੰ ਕਾਬੂ ਕੀਤਾ ਹੈ। ਥਾਣਾ ਸਦਰ ਮੁਖੀ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਵਾਸੀ ਲੇਹਲ ਖੁਰਦ ਨੂੰ ਗੁਰਦਾਸ ਸਿੰਘ ਲੇਹਲ ਕਲਾਂ ਰੋਡ ਕੋਲੋਂ 160 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਜਵਾਹਰਵਾਲਾ ਨੂੰ ਜਾਂਦਿਆਂ ਡਰੇਨ ਨੇ ਇਕ ਵਿਅਕਤੀ ਨੂੰ 600 ਗ੍ਰਾਮ ਭੁੱਕੀ ਸਣੇ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ ਸ਼ੰਭੂ ਵਾਸੀ ਲਹਿਲ ਕਲਾਂ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।