ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 30 ਮਈ
ਇਥੇ ਥਾਣਾ ਸ਼ਹਿਰੀ-1 ਦੇ ਮੁਖੀ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਦੋ ਜਣਿਆਂ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਇੱਕ ਲੁੱਟ-ਖੋਹ ਦੇ ਮਾਮਲੇ ‘ਚ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ ਕਾਬੂ ਕੀਤਾ ਹੈ। ਡੀਐਸਪੀ ਮਾਲੇਰਕੋਟਲਾ ਸ੍ਰੀ ਮਨਦੀਪ ਸਿੰਘ ਨੇ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਦੌਰਾਨ ਪੁਲੀਸ ਨੇ ਫ਼ੈਜਾਲ ਹਮੀਦ ਵਾਸੀ ਜਵਾਹਰ ਨਗਰ ਮਾਲੇਰਕੋਟਲਾ ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਦੇ ਕਬਜ਼ੇ ‘ਚੋਂ 100 ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਹੋਈਆਂ। ਇਸੇ ਤਰ੍ਹਾਂ ਇਮਰਾਨ ਖ਼ਾਨ ਵਾਸੀ ਪਿੰਡ ਦੁਗਨੀ ਨੂੰ 6200 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇੱਕ ਹੋਰ ਲੁੱਟ-ਖੋਹ ਦੇ ਮਾਮਲੇ ‘ਚ ਤਿੰਨ ਔਰਤਾਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਕਰਮਜੀਤ ਕੌਰ ਵਾਸੀ ਧੂਰੀ, ਪਰਮਿੰਦਰ ਕੌਰ ਵਾਸੀ ਮਾਲੇਰਕੋਟਲਾ, ਪਰਮਜੀਤ ਕੌਰ ਵਾਸੀ ਬੇਲੇਵਾਲ, ਮੁਹੰਮਦ ਨਸੀਰ ਮਾਲੇਰਕੋਟਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦ ਕਿ ਇਨ੍ਹਾਂ ਦਾ ਪੰਜਵਾਂ ਸਾਥੀ ਮਨਦੀਪ ਸਿੰਘ ਵਾਸੀ ਧੂਰੀ ਗ੍ਰਿਫ਼ਤ ਤੋਂ ਬਾਹਰ ਹੈ।