DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

literary book fair: ਸਮਾਣਾ ਵਿੱਚ ਦੋ ਰੋਜ਼ਾ ਪੁਸਤਕ ਮੇਲਾ ਸ਼ੁਰੂ

ਸ਼੍ਰੋਮਣੀ ਬਾਲ ਸਾਹਿਤਕਾਰ ਦਰਸ਼ਨ ਸਿੰਘ ਆਸ਼ਟ ਦਾ ਸਨਮਾਨ

  • fb
  • twitter
  • whatsapp
  • whatsapp
featured-img featured-img
ਡਾ. ਦਰਸ਼ਨ ਸਿੰਘ ਆਸ਼ਟ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਹਰਕੀਰਤ ਸਿੰਘ ਸਿੱਧੂ ਅਤੇ ਹੋਰ।
Advertisement

ਪਬਲਿਕ ਕਾਲਜ ਸਮਾਣਾ ਵਿੱਚ ਸ਼ਹੀਦ ਭਗਤ ਸਿੰਘ ਅਤੇ ਜੁਝਾਰੂ ਕਵੀ ਅਵਤਾਰ ਪਾਸ਼ ਦੇ ਜਨਮ ਦਿਨ ਨੂੰ ਸਮਰਪਿਤ ਦੋ ਰੋਜ਼ਾ ਸਾਹਿਤਕ ਪੁਸਤਕ ਮੇਲਾ ਸ਼ੁਰੂ ਹੋ ਗਿਆ ਹੈ। ਇਸ ਮੇਲੇ ਵਿੱਚ ਅੱਧੀ ਦਰਜਨ ਪ੍ਰਕਾਸ਼ਕਾਂ ਨੇ ਆਪਣੀਆਂ ਕਿਤਾਬਾਂ ਦੀਆਂ ਸਟਾਲਾਂ ਲਾਈਆਂ। ਪਹਿਲੇ ਦਿਨ ਦੇ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਡਾ. ਮੋਹਨ ਤਿਆਗੀ, ਪੰਜਾਬੀ ਸਾਹਿਤ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁਖੀ ਤੇ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਵੱਲੋਂ ਕੀਤਾ ਗਿਆ। ਉਸ ਤੋਂ ਬਾਅਦ ਕਾਲਜ ਦੇ ਸੈਮੀਨਾਰ ਹਾਲ ਵਿੱਚ ਸਮਾਗਮ ਦਾ ਆਗਾਜ਼ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਕੀਰਤ ਸਿੰਘ ਸਿੱਧੂ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਡਾ. ਮੋਹਨ ਤਿਆਗੀ ਨੇ ਆਪਣੇ ਜੀਵਨ ਸੰਘਰਸ ਬਾਰੇ ਦੱਸਦਿਆਂ ਵੱਖ-ਵੱਖ ਵਿਸਵ ਪ੍ਰਸਿੱਧ ਕਿਤਾਬਾਂ ਵਿਚੋਂ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਕਿਤਾਬਾਂ ਖ਼ਰੀਦ ਅਤੇ ਪੜ੍ਹਨ ਲਈ ਪ੍ਰੇਰਿਆ। ਮੰਚ ਸੰਚਾਲਨ ਡਾ. ਅਰਵਿੰਦਰ ਕੌਰ ਕਾਕੜਾ ਨੇ ਕੀਤਾ। ਪਹਿਲੇ ਸੈਸ਼ਨ ਦੇ ਅੰਤ ਵਿੱਚ ਡਾ. ਮਨਦੀਪ ਕੌਰ ਨੇ ਧੰਨਵਾਦ ਕੀਤਾ। ਸਮਾਗਮ ਦੇ ਦੂਜੇ ਸੈਸ਼ਨ ਵਿੱਚ ਡਾ. ਦਰਸ਼ਨ ਸਿੰਘ ਆਸ਼ਟ ਨੇ ਬਾਲ ਸਾਹਿਤ ਦੀ ਸਿਰਜਨਾ ਬਾਰੇ ਜਾਣਕਾਰੀ ਦਿੱਤੀ। ਬਾਅਦ ਵਿੱਚ ਵਿਦਿਆਰਥੀਆਂ ਸੰਗ ਬਾਲ ਸਾਹਿਤ ਦੀ ਸਿਰਜਨਾ ਅਤੇ ਪੜ੍ਹਨ ਰੁਚੀਆਂ ਬਾਰੇ ਸੰਵਾਦ ਰਚਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬੀ ਵਿਭਾਗ ਅਤੇ ਧਰਮ ਅਧਿਐਨ ਵਿਭਾਗ ਵੱਲੋਂ ਸਤੰਬਰ ਮਹੀਨੇ ਵਿੱਚ ਕਰਵਾਏ ਗਏ ਸਿਰਜਣਾਤਮਿਕ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਦੂਜੇ ਸੈਸ਼ਨ ਦੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਇਕਬਾਲ ਸਿੰਘ ਨੇ ਨਿਭਾਈ ਅਤੇ ਪ੍ਰੋ. ਹਰਬੰਸ ਹਮਾਇਤੀ ਨੇ ਧੰਨਵਾਦ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕਾਂ ਤੋਂ ਇਲਾਵਾ ਕਾਲਜ ਦੇ ਸਮੁੱਚੇ ਸਟਾਫ ਨੇ ਸ਼ਮੂਲੀਅਤ ਕੀਤੀ।

Advertisement
Advertisement
×