ਦੋ ਰੋਜ਼ਾ ਸਿਖਲਾਈ ਅੱਜ ਤੋਂ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੇਂਡੂ ਅਤੇ ਵਾਰਡ ਸੁਰੱਖਿਆ (ਡਿਫੈਂਸ) ਕਮੇਟੀਆਂ ਦੇ ਨੁਮਾਇੰਦਿਆਂ ਲਈ ਦੋ ਰੋਜ਼ਾ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ 6 ਨਵੰਬਰ ਤੋਂ ਸ਼ੁਰੂ ਹੋਵੇਗਾ। ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ...
Advertisement
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੇਂਡੂ ਅਤੇ ਵਾਰਡ ਸੁਰੱਖਿਆ (ਡਿਫੈਂਸ) ਕਮੇਟੀਆਂ ਦੇ ਨੁਮਾਇੰਦਿਆਂ ਲਈ ਦੋ ਰੋਜ਼ਾ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ 6 ਨਵੰਬਰ ਤੋਂ ਸ਼ੁਰੂ ਹੋਵੇਗਾ। ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਤੇ ਅਮਰਗੜ੍ਹ ਹੇਠ ਆਉਣ ਵਾਲੀਆਂ ਕਰੀਬ 2803 ਪੇਂਡੂ/ਵਾਰਡ ਸੁਰੱਖਿਆ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਮਾਲੇਰਕੋਟਲਾ ਸਥਿਤ ਪੰਜਾਬ ਉਰਦੂ ਐਕਡਮੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਹਲਕੇ ਅਨੁਸਾਰ ਵਿਸ਼ੇਸ਼ ਟ੍ਰੇਨਿੰਗ 6 ਨਵੰਬਰ ਨੂੰ ਦੋ ਸੈਸ਼ਨਾਂ ਦੌਰਾਨ ਦਿੱਤੀ ਜਾਵੇਗੀ। ਇਸੇ ਤਰ੍ਹਾਂ 7 ਨਵੰਬਰ ਨੂੰ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਪੇਂਡੂ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਪੰਜਾਬ ਉਰਦੂ ਐਕਡਮੀ ਵਿਖੇ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪੇਂਡੂ ਅਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਸਬ ਡਵੀਜ਼ਨ ਕੰਪਲੈਕਸ ਅਮਰਗੜ੍ਹ ਦੇ ਮੀਟਿੰਗ ਹਾਲ ਵਿੱਚ ਦਿੱਤੀ ਜਾਵੇਗੀ।
Advertisement
