ਲਹਿਰਾਗਾਗਾ (ਪੱਤਰ ਪ੍ਰੇਰਕ): ਬੀਤੀ ਸ਼ਾਮ ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ ’ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਇੱਕ ਵਿਅਕਤੀ ਦੀ ਮੌਕੇ ’ਤੇ ਮੌਤ ਅਤੇ ਇਕ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੁਖਵੀਰ ਸਿੰਘ (38) ਪੁੱਤਰ ਲਾਭ ਸਿੰਘ ਵਾਸੀ ਰਾਮਗੜ੍ਹ ਸੰਧੂਆਂ ਆਪਣੇ ਮੋਟਰਸਾਈਕਲ ਉੱਪਰ ਆਪਣੇ ਪਿੰਡ ਜਾ ਰਿਹਾ ਸੀ ਅਤੇ ਸਾਹਮਣੇ ਵਾਲੀ ਸਾਈਡ ਤੋਂ ਮੋਟਰਸਾਈਕਲ ਉੱਪਰ ਆ ਰਹੇ ਜਸਪ੍ਰੀਤ ਸਿੰਘ ਜੱਸਾ ਅਤੇ ਹੁਸਨ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਘੋੜੇਨਬ ਦੇ ਮੋਟਰਸਾਈਕਲਾਂ ਦੀ ਆਪਸ ਵਿਚ ਸਿੱਧੀ ਟੱਕਰ ਹੋ ਗਈ। ਇਸ ਘਟਨਾ ਵਿਚ ਸੁਖਵੀਰ ਸਿੰਘ ਰਾਮਗੜ੍ਹ ਸੰਧੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਜਸਪ੍ਰੀਤ ਸਿੰਘ ਜੱਸਾ ਅਤੇ ਹੁਸਨ ਸਿੰਘ ਨੂੰ ਜਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਜਸਪ੍ਰੀਤ ਸਿੰਘ ਦੀ ਹਾਲਤ ਗੰਭੀਰ ਹਾਲਤ ’ਚ ਹਸਪਤਾਲ ’ਚ ਲਿਆਂਦਾ ਗਿਆ ਜਿਥੇ ਉਸ ਦੀ ਮੌਤ ਹੋ ਗਈ।। ਪੁਲੀਸ ਨੇ ਲਾਸ਼ਾਂ ਨੂੰ ਪੋਸਟਮਾਟਰਮ ਲਈ ਭੇਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ।