DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਦੋ ਹਿਰਾਸਤ ’ਚ ਲਏ

ਮੁਹੱਲਾ ਜਮਾਲਪੁਰਾ ਤੇ ਪੱਕਾ ਦਰਵਾਜ਼ਾ ਖੇਤਰਾਂ ’ਚ ਚਲਾਈ ਮੁਹਿੰਮ

  • fb
  • twitter
  • whatsapp
  • whatsapp
featured-img featured-img
ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਆਈ ਜੀ ਬਲਜੋਤ ਸਿੰਘ ਰਾਠੌਰ।
Advertisement

ਜ਼ਿਲ੍ਹੇ ਅੰਦਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੁਲੀਸ ਨੇ ਵੱਖ-ਵੱਖ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਚਲਾਇਆ। ਇਹ ਕਾਰਵਾਈ ਆਈ ਜੀ (ਜੀ ਆਰ ਪੀ) ਪਟਿਆਲਾ ਬਲਜੋਤ ਸਿੰਘ ਰਾਠੌਰ ਦੀ ਨਿਗਰਾਨੀ ਅਤੇ ਸੀਨੀਅਰ ਕਪਤਾਨ ਪੁਲੀਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ। ਇਸ ਦੌਰਾਨ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਸ਼ੱਕੀ ਟਿਕਾਣਿਆਂ ’ਤੇ ਛਾਪੇ ਮਾਰੇ। ਮਾਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਅਤੇ ਪੱਕਾ ਦਰਵਾਜ਼ਾ ਖੇਤਰਾਂ ਵਿੱਚ ਡੀ ਐੱਸ ਪੀ (ਇਨਵੈਸਟੀਗੇਸ਼ਨ) ਸਤੀਸ਼ ਕੁਮਾਰ ਅਤੇ ਡੀ ਐੱਸ ਪੀ ਮਨਵਜੀਤ ਸਿੰਘ ਸਿੱਧੂ ਨੇ ਭਾਰੀ ਪੁਲੀਸ ਫ਼ੋਰਸ ਸਮੇਤ ਚੈਕਿੰਗ ਕੀਤੀ। ਅਹਿਮਦਗੜ੍ਹ ਵਿੱਚ ਡੀ ਐੱਸ ਪੀ ਸੁਖਦੇਵ ਸਿੰਘ ਬਰਾੜ ਨੇ ਰੇਲਵੇ ਸਟੇਸ਼ਨ ਅਤੇ ਵਾਰਡ ਨੰਬਰ 2 ਵਿੱਚ ਸਰਚ ਆਪਰੇਸ਼ਨ ਚਲਾਇਆ, ਜਦਕਿ ਅਮਰਗੜ੍ਹ ਖੇਤਰ ਵਿੱਚ ਡੀ ਐੱਸ ਪੀ ਸੰਜੀਵ ਕੁਮਾਰ ਨੇ ਆਪਣੀ ਟੀਮ ਸਮੇਤ ਸ਼ੱਕੀ ਥਾਵਾਂ ਦੀ ਜਾਂਚ ਕੀਤੀ।

ਸੀਨੀਅਰ ਕਪਤਾਨ ਪੁਲੀਸ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Advertisement

Advertisement
Advertisement
×