ਪਿੰਡ ਮੀਮਸਾ ਵਿੱਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਦਰਜਨ ਵਿਅਕਤੀ ਬਿਮਾਰ

ਵਿਭਾਗੀ ਟੀਮਾਂ ਨੇ ਪਾਣੀ ਦੇ ਨਮੂਨੇ ਲਏ

ਪਿੰਡ ਮੀਮਸਾ ਵਿੱਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਦਰਜਨ ਵਿਅਕਤੀ ਬਿਮਾਰ

ਪਿੰਡ ਬਾਲੀਆਂ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਮਰੀਜ਼।

ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ
ਧੂਰੀ, 24 ਸਤੰਬਰ

ਇਥੇ ਪਿੰਡ ਮੀਮਸਾ ਵਿੱਚ ਵਾਟਰ ਸਪਲਾਈ ਦਾ ਦੂਸ਼ਿਤ ਪਾਣੀ ਪੀਣ ਕਾਰਨ ਕਰੀਬ ਦੋ ਦਰਜਨ ਵਿਅਕਤੀ ਬਿਮਾਰ ਹੋ ਗਏ, ਜਿਨ੍ਹਾਂ ਨੂੰ ਸ਼ਹਿਰ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੱਤਰਕਾਰਾਂ ਦੀ ਟੀਮ ਵੱਲੋਂ ਸ਼ਹਿਰ ਦੇ ਨਿੱਜੀ ਹਸਪਤਾਲਾਂ ਅਤੇ ਸਿਵਲ ਹਸਪਤਾਲ ਦੇ ਕੀਤੇ ਗਏ ਦੌਰੇ ਦੌਰਾਨ ਸ਼ਹਿਰ ਦੇ ਬਾਲੀਆਂ ਹਸਪਤਾਲ ਵਿਚ ਜ਼ੇਰੇ ਇਲਾਜ ਭੁਪਿੰਦਰ ਸਿੰਘ, ਗੁਰਚਰਨ ਸਿੰਘ, ਅਮਰਜੀਤ ਕੌਰ, ਰਣਜੀਤ ਕੌਰ, ਕਰਮਜੀਤ ਕੌਰ ਤੇ ਪ੍ਰਦੀਪ ਸਿੰਘ ਦੇ ਦੱਸਣ ਅਨੁਸਾਰ ਪਿਛਲੇ 2-3 ਦਿਨਾਂ ਤੋਂ ਟੈਂਕੀ ਦਾ ਪੀਣ ਵਾਲਾ ਪਾਣੀ ਖਰਾਬ ਆ ਰਿਹਾ ਸੀ ਅਤੇ ਜਲ ਸਪਲਾਈ ਦਾ ਪਾਣੀ ਪੀਣ ਵਾਲੇ ਜ਼ਿਆਦਾਤਰ ਵਿਅਕਤੀਆਂ ਨੂੰ ਉਲਟੀਆਂ, ਦਸਤ, ਕੰਨ ਬੋਲੇ ਹੋਣ ਅਤੇ ਖੱਲੀਆਂ ਚੜ੍ਹਨ ਆਦਿ ਦੀ ਤਕਲੀਫ ਮਹਿਸੂਸ ਹੋਈ। ਜਦੋਂ ਕਿ ਉਕਤ ਮਰੀਜ਼ਾਂ ਤੋਂ ਇਲਾਵਾ ਨਿਰਭੈ ਦਾਸ, ਕਾਂਤਾ ਦੇਵੀ ਅਤੇ ਹਰਜਿੰਦਰ ਕੌਰ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।

ਇਸ ਸਬੰਧੀ ਮੁੱਢਲਾ ਸਿਹਤ ਕੇਂਦਰ ਸ਼ੇਰਪੁਰ ਦੇ ਐਸਐਮਓ ਡਾ.ਕਿਰਪਾਲ ਸਿੰਘ ਨੇ ਦੱਸਿਆ ਕਿ ਪਾਣੀ ਪੀਣ ਕਾਰਨ ਪੈਦਾ ਹੋਈ ਸਮੱਸਿਆ ਸਬੰਧੀ ਵਿਭਾਗ ਵੱਲੋਂ ਪਿੰਡ ਵਿਚ ਛੇ ਟੀਮਾਂ ਬਣਾ ਕੇ ਪਿੰਡ ਦੇ ਸਮੁੱਚੇ ਘਰਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਪ੍ਰਭਾਵਿਤ ਮਰੀਜ਼ਾਂ ਦੇ ਸਟੂਲ ਸਮੇਤ ਹੋਰ ਜ਼ਰੂਰੀ ਨਮੂਨੇ ਲਏ ਜਾ ਰਹੇ ਹਨ। ਪਾਣੀ ਦੂਸ਼ਿਤ ਹੋਣ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਨਮੂਨਿਆਂ ਦੀ ਰਿਪੋਰਟ ਆਉਣ ਤੋਂ ਬਾਅਦ ਹੋਵੇਗੀ।

ਕੀ ਕਹਿੰਦੇ ਨੇ ਐੱਸਡੀਐੱਮ

ਸੰਪਰਕ ਕਰਨ ’ਤੇ ਐਸਡੀਐਮ ਧੂਰੀ ਇਸ਼ਮਿਤ ਵਿਜੇ ਸਿੰਘ ਨੇ ਦੱਸਿਆ ਕਿ ਵਾਟਰ ਸਪਲਾਈ ਦਾ ਪਾਣੀ ਪੀਣ ਕਾਰਨ ਪੈਦਾ ਹੋਈ ਪੇਚਸ਼ ਦੀ ਸਮੱਸਿਆ ਸਬੰਧੀ ਜਿੱਥੇ ਵਿਭਾਗੀ ਟੀਮਾਂ ਵੱਲੋਂ ਪਾਣੀ ਦੇ ਨਮੂਨੇ ਲਏ ਜਾ ਰਹੇ ਹਨ ਉਥੇ ਫਿਲਹਾਲ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕੀਤੀ ਗਈ ਹੈ । ਉਨਾਂ ਕਿਹਾ ਕਿ ਆਸ਼ਾ ਵਰਕਰਾਂ ਵੱਲੋਂ ਜਿੱਥੇ ਘਰ-ਘਰ ਜਾ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪ੍ਰਭਾਵਿਤ ਮਰੀਜ਼ਾਂ ਲਈ ਪਿੰਡ ਵਿਚ ਵੀ ਇਲਾਜ ਦਾ ਪ੍ਰਬੰਧ ਕੀਤਾ ਗਿਆ ਹੈ।

ਗੰਭੀਰ ਮਰੀਜ਼ਾਂ ਦੀ ਹਾਲਤ ਵਿੱਚ ਸੁਧਾਰ: ਐੱਸਐੱਮਓ

ਇਸ ਸਬੰਧੀ ਸਿਵਲ ਹਸਪਤਾਲ ਧੂਰੀ ਦੀ ਐਸਐਮਓ ਡਾ.ਰਿਸ਼ਮਾ ਭੌਰਾ ਅਤੇ ਬਾਲੀਆਂ ਹਸਪਤਾਲ ਦੇ ਡਾ. ਨਵਰੰਗ ਸਿੰਘ ਬਾਲੀਆਂ ਨੇ ਦੱਸਿਆ ਕਿ ਉਨਾਂ ਕੋਲ ਗੰਭੀਰ ਹਾਲਤ ਵਿਚ ਆਏ ਮਰੀਜ਼ਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All