ਪੱਤਰ ਪ੍ਰੇਰਕ
ਮਸਤੂਆਣਾ ਸਾਹਿਬ, 26 ਅਗਸਤ
ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਵਿਖੇ ਕਾਰਜਕਾਰੀ ਪ੍ਰਿੰਸੀਪਲ ਅਨੂ ਸ਼ੋਰੀ ਦੀ ਨਿਗਰਾਨੀ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਸਾਬਕਾ ਮੁਖੀ ਪ੍ਰੋ. ਮੁਖਤਿਆਰ ਸਿੰਘ ਗਿੱਲ ਸ਼ਾਮਲ ਹੋਏ। ਕੈਪਟਨ ਡਾ. ਭੁਪਿੰਦਰ ਸਿੰਘ ਪੂਨੀਆ ਤੇ ਪ੍ਰੋਫੈਸਰ ਡਾ. ਇੰਦਰਪ੍ਰੀਤ ਕੌਰ ਨੇ ਸੰਬੋਧਨ ਕੀਤਾ। ਪ੍ਰੋ. ਗਿੱਲ ਦੁੱਗਾਂ ਨੇ ਦੋ ਸੌ ਦੇ ਕਰੀਬ ਕਿਤਾਬਾਂ ਆਪਣੀ ਪਤਨੀ ਬੀਬੀ ਰਣਜੀਤ ਕੌਰ ਦੀ ਯਾਦ ਵਿੱਚ ਸੰਤ ਅਤਰ ਸਿੰਘ ਅਕਾਲ ਅਕੈਡਮੀ ਨੂੰ ਭੇਟ ਕੀਤੀਆਂ।