ਪੱਤਰ ਪ੍ਰੇਰਕ
ਲਹਿਰਾਗਾਗਾ, 24 ਅਪਰੈਲ
ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਨੌਵੀਂ ਕਲਾਸ ’ਚ ਪੜ੍ਹਦੀਆਂ ਦੋ ਨਾਬਾਲਗ ਲੜਕੀਆਂ ਭੇਤਭਰੀ ਹਾਲਤ ਵਿੱਚ ਲਾਪਤਾ ਹੋ ਗਈਆਂ। ਸਿਟੀ ਪੁਲੀਸ ਦੇ ਇੰਚਾਰਜ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਨਾਬਾਲਗ ਲੜਕੀਆਂ ਦੇ ਮਾਪਿਆਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਦੀਆਂ 15-15 ਸਾਲ ਦੀਆਂ ਦੋ ਨਾਬਾਲਗ ਲੜਕੀਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਨੌਵੀਂ ਜਮਾਤ ਵਿੱਚ ਪੜਦੀਆਂ ਹਨ। ਦੋਵੇਂ ਨਾਬਾਲਗ ਲੜਕੀਆਂ 22 ਅਪਰੈਲ ਨੂੰ ਸਵੇਰੇ ਕਰੀਬ 7.30 ਸਵੇਰੇ ਸੀਨੀਅਰ ਸਕੂਲ ਲਹਿਰਾਗਾਗਾ ਗਈਆਂ ਸਨ ਅਤੇ ਛੁੱਟੀ ਤੋਂ ਬਾਅਦ ਘਰ ਨਹੀਂ ਪਰਤੀਆਂ। ਸਿਟੀ ਪੁਲੀਸ ਮੁਖੀ ਗੁਰਦੇਵ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।