ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 22 ਜਨਵਰੀ
ਇੱਥੋਂ ਦੀ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਭੁੱਕੀ ਤੇ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਥਾਣਾ ਦਿੜ੍ਹਬਾ ਵਿੱਚ ਪ੍ਰਿਥਵੀ ਸਿੰਘ ਚਹਿਲ ਉਪ ਕਪਤਾਨ ਪੁਲੀਸ ਡਵੀਜ਼ਨ ਦਿੜ੍ਹਬਾ ਨੇ ਦੱਸਿਆ ਕਿ ਦਿੜ੍ਹਬਾ ਪੁਲੀਸ ਦੀ ਵਿਸ਼ੇਸ਼ ਟੀਮ ਵੱਲੋਂ ਨੈਸ਼ਨਲ ਹਾਈਵੇਅ ’ਤੇ ਪਿੰਡ ਕਾਕੂਵਾਲਾ ਨੇੜੇ ਨਾਕਾ ਲਾਇਆ ਹੋਇਆ ਸੀ। ਇਸੇ ਦੌਰਾਨ ਜਦੋਂ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਕੁਇਟਲ ਭੁੱਕੀ ਚੂਰਾ ਪੋਸਤ (25-25 ਕਿੱਲੋ ਵਜ਼ਨ ਦੀਆਂ 16 ਬੋਰੀਆਂ) ਤੇ ਇੱਕ ਕਿੱਲੋੋ ਅਫੀਮ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਜਸਵੰਤ ਸਿੰਘ ਉਰਫ ਬੰਤ ਵਾਸੀ ਨੰਗਲਾ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸਿਆਰਪੁਰ ਤੇ ਗੁਰਪ੍ਰੀਤ ਸਿੰਘ ਉਰਫ ਲੱਖਾ ਸਿੰਘ ਵਾਸੀ ਗੋਲੀਆ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸਿਆਰਪੁਰ ਖ਼ਿਲਾਫ ਕੇਸ ਦਰਜ ਕਰ ਲਿਆ ਹੈ।