ਦੋ ਝਪਟਮਾਰ ਗ੍ਰਿਫ਼ਤਾਰ
ਧੂਰੀ ਦੇ ਸਦਰ ਬਾਜ਼ਾਰ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਔਰਤ ਦਾ ਬੈਗ ਝਪਟ ਕੇ ਫਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਧੂਰੀ ਸ਼ਹਿਰ ਦੇ ਡੀ ਐੱਸ ਪੀ ਰਣਵੀਰ ਸਿੰਘ ਅਟਵਾਲ...
Advertisement
ਧੂਰੀ ਦੇ ਸਦਰ ਬਾਜ਼ਾਰ ਵਿੱਚ ਤਿੰਨ ਅਣਪਛਾਤੇ ਨੌਜਵਾਨਾਂ ਨੇ ਇੱਕ ਔਰਤ ਦਾ ਬੈਗ ਝਪਟ ਕੇ ਫਰਾਰ ਹੋ ਗਏ। ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਧੂਰੀ ਸ਼ਹਿਰ ਦੇ ਡੀ ਐੱਸ ਪੀ ਰਣਵੀਰ ਸਿੰਘ ਅਟਵਾਲ ਨੇ ਦੱਸਿਆ ਕਿ ਸਦਰ ਬਾਜ਼ਾਰ ਧੂਰੀ ਵਿੱਚ ਲੁੱਟ-ਖੋਹ ਦੀ ਘਟਨਾ ਸਬੰਧੀ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਦੀ ਪਛਾਣ ਅਮਰਜੀਤ ਸਿੰਘ ਵਾਸੀ ਥਾਣਾ ਸ਼ੇਰਪੁਰ, ਮਹੁੰਮਦ ਸਾਮਿਦ ਵਾਸੀ ਮਾਲੇਰਕੋਟਲਾ ਵਜੋਂ ਹੋਈ ਹੈ, ਜਦਕਿ ਤੀਜੇ ਦੀ ਭਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀ ਦੇ ਤਿੰਨ ਮੋਟਰਸਾਈਕਲ ਬਰਾਮਦ ਹੋਏ ਹਨ। ਮੁਲਜ਼ਮਾਂ ਤੋਂ ਪੁੱਛ ਪੜਤਾਲ ਜਾਰੀ ਹੈ।
Advertisement
Advertisement
×

